”ਨਵਜੋਤ ਸਿੱਧੂ” ਬਣੇ ਪੰਜਾਬ ਕਾਂਗਰਸ ਦੇ ”ਨਵੇਂ ਪ੍ਰਧਾਨ”, ਜਾਖੜ ਦੀ ਛੁੱਟੀ

ਚੰਡੀਗੜ੍ਹ ਜਲੰਧਰ ਨਕੋਦਰ (ਹਰਜਿੰਦਰ ਪਾਲ ਛਾਬੜਾ)-  ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਛੁੱਟੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਸਿੱਧੂ ਨੂੰ ਬੇਸ਼ੱਕ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੈਪੇਂਨ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਵਿਜੇਇੰਦਰ ਸਿੰਗਲਾ ਨੂੰ ਪਾਰਟੀ ਵਲੋਂ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੋਧਰੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੰਗਲਾ ਤੇ ਚੌਧਰੀ  ਦੋਵਾਂ ਨੂੰ ਇਕੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉੱਥੇ ਹੀ ਕੈਪਟਨ ਧੜੇ ਤੋਂ ਵੱਖ ਚੱਲ ਰਹੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਮੋਢਿਆ ’ਤੇ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਪਾਉਂਦਿਆਂ ਉਨ੍ਹਾਂ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਹਾਲਾਂਕਿ ਇਨ੍ਹਾਂ ਨਿਯੁਕਤੀਆਂ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ।

Previous articleਸੰਵਿਧਾਨ ਬਾਰੇ ਅਪਸ਼ਬਦ ਬੋਲਣ ਤੇ ਬਸਪਾ- ਅਕਾਲੀ ਦਲ ਗਠਜੋੜ ਨੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਦਾ ਪੁਤਲਾ ਫੂਕਿਆ, ਕੇਜਰੀਵਾਲ ਦੀ ਸੋਚ ਦਲਿਤ ਵਿਰੋਧੀ – ਆਗੂ
Next articleItaly’s Euro 2020 win may add 12 bn euros to 2021 GDP