ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ

Navjot Singh Sidhu.

ਚੰਡੀਗੜ੍ਹ  (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਅੱਜ ਇੱਥੇ ਕਾਂਗਰਸ ਭਵਨ ’ਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਢਾਂਚੇ ਨੂੰ ਨਵੇਂ ਸਿਰਿਓਂ ਉਲੀਕਣ ਲਈ ਕਾਂਗਰਸ ਦੇ ਚਾਰੇ ਕਾਰਜਕਾਰੀ ਪ੍ਰਧਾਨਾਂ ਤੇ ਸੂਬੇ ਦੇ ਵੱਖ-ਵੱਖ ਸੈੱਲਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਨੇ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ- ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਨੇ ਸਾਂਝੇ ਤੌਰ ’ਤੇ ਪਾਰਟੀ ਦੇ 35 ਵਿਭਾਗਾਂ/ਸੈੱਲਾਂ ਨਾਲ ਜੁੜੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’
Next articleਵਿਜੈ ਮਾਲਿਆ ਦੀਵਾਲੀਆ ਘੋਸ਼ਿਤ, ਲੰਡਨ ਹਾਈ ਕੋਰਟ ਨੇ ਸੁਣਾਇਆ ਫੈਸਲਾ