ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ

ਚੰਡੀਗੜ੍ਹ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਜੰਤਰ-ਮੰਤਰ ਜਾਣ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਇਸ ਧਰਨੇ ਨੂੰ ‘ਸਤਿਆਗ੍ਰਹਿ’ ਕਰਾਰ ਦਿੱਤਾ ਸੀ। ਦੱਸ ਦੇਈਏ ਕਿ WFI ਮੁਖੀ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਵਿਰੁੱਧ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐੱਫ.ਆਈ.ਆਰ. ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ, ਉਥੇ ਹੀ ਦੂਜੀ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਮੰਡਲ ਅੱਪਰਾ ਦੇ ਆਗੂਆਂ ਨੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪਿੰਡਾਂ ਵਿੱਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
Next articleਮਜਦੂਰ ਦਿਵਸ ਮੌਕੇ ਕਾਮਿਆਂ ਨੂੰ ਕੀਤਾ ਸਨਮਾਨਤ- ਰੁੱਖਾਂ ਦੀ ਸੇਵਾ ਸੰਭਾਲ ਵਿੱਚ ਜੰਗਲਾਤ ਅਤੇ ਮਨਰੇਗਾ ਕਾਮਿਆਂ ਦਾ ਅਹਿਮ ਯੋਗਦਾਨ-ਰੇਂਜ ਇੰਚਾਰਜ ਪਰਨੀਤ ਕੌਰ