ਨਵਜੋਤ ਸਿੱਧੂ ਵੱਲੋਂ ਦਲਿਤ ਵਿਧਾਇਕਾਂ ਨਾਲ ਮੀਟਿੰਗ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਥੇ ਦਲਿਤ ਭਾਈਚਾਰੇ ਨਾਲ ਸਬੰਧਤ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਦਲਿਤਾਂ ਦੇ ਮੁੱਦੇ ਵਿਚਾਰੇ ਗਏ। ਇਸ ਮੌਕੇ ਮੁਹਾਲੀ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਾਂਗਰਸੀ ਆਗੂ ਵੀ ਉਚੇਚੇ ਤੌਰ ’ਤੇ ਬੁਲਾਏ ਗਏ।

ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕੈਬਨਿਟ ਵਿਚ ਦਲਿਤ ਵਸੋਂ ਦੇ ਲਿਹਾਜ ਨਾਲ ਨੁਮਾਇੰਦਗੀ ਦਿੱਤੀ ਜਾਵੇ। ਵਿਧਾਇਕਾਂ ਨੇ ਸਰਕਾਰ ਤੇ ਪਾਰਟੀ ਨੂੰ ਆਪਸੀ ਤਾਲਮੇਲ ਨਾਲ ਚੱਲਣ ਅਤੇ ਪੰਜਾਬ ਵਿੱਚ ਸੰਵਿਧਾਨ ਦੀ 85ਵੀਂ ਸੋਧ ਲਾਗੂ ਕਰਾਉਣ ’ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਕਾਂਗਰਸ ਦੀ ਮਜ਼ਬੂਤੀ ਲਈ ਅੱਜ ਪੰਜਾਬ ਕਾਂਗਰਸ ਭਵਨ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਮੁਹਾਲੀ ਅਤੇ ਰੂਪਨਗਰ ਦੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ ਤੇ ਕੌਂਸਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ।  ਇਸ ਦੌਰਾਨ ਉਨ੍ਹਾਂ ਹਰੇਕ ਹਲਕੇ ਅਤੇ ਬਲਾਕ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਸੁਝਾਅ ਮੰਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਤੀ ਅੰਕੜਿਆਂ ਆਧਾਰਤ ਨੀਤੀ ਲਿਆਵੇਗੀ ਸਰਕਾਰ: ਤੋਮਰ
Next articleਸੁਪਰੀਮ ਕੋਰਟ ਨੇ ਝਾਰਖੰਡ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਮੰਗੀ