ਨਵੋਦਿਆ ਕ੍ਰਾਂਤੀ ਪਰਿਵਾਰ ” ਵੱਲੋਂ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ

(ਸਮਾਜ ਵੀਕਲੀ) ਅੱਜ ” ਨਵੋਦਿਆ ਕ੍ਰਾਂਤੀ ਪਰਿਵਾਰ ” ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ : ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ : ਰੂਪਨਗਰ ( ਪੰਜਾਬ ) ਦੇ ਅਧਿਆਪਕ ਅਤੇ ਉੱਘੇ ਲੇਖਕ ਮਾਸਟਰ ਸੰਜੀਵ ਧਰਮਾਣੀ ਦਾ ਉਨ੍ਹਾਂ ਦੀਆਂ ਸਿੱਖਿਆ , ਸਾਹਿਤ ਅਤੇ ਸਮਾਜ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ ਦੇ ਲਈ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ – ਪੱਤਰ ਪ੍ਰਦਾਨ ਕਰਕੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਸਿੱਖਿਆ ਦੇ ਨਾਲ – ਨਾਲ ਮਾਸਟਰ ਸੰਜੀਵ ਧਰਮਾਣੀ ਸਾਹਿਤ ਦੇ ਨਾਲ ਵੀ ਜੁੜੇ ਹੋਏ ਹਨ ਅਤੇ ਉਹ ਨਵੋਦਿਆ ਕ੍ਰਾਂਤੀ ਪਰਿਵਾਰ ਦੇ ਕੁਟੁੰਬ ਐਪ ‘ਤੇ ਵੀ ਵਿਸ਼ੇਸ਼ ਕੰਮ ਕਰ ਰਹੇ ਹਨ। ਜਿਸ ਦੇ ਵਜੋਂ ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਵੀ ਇਨ੍ਹਾਂ ਦੀ ਯੋਗ ਅਗਵਾਈ ਸਦਕਾ ਸਾਹਿਤ ਨਾਲ ਜੁੜ ਰਹੇ ਹਨ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਤਹਿ ਦਿਲੋਂ ਸਭ ਦਾ ਧੰਨਵਾਦ ਕੀਤਾ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

Previous articleਉਧੋਵਾਲ ਬਲੰਦਾ ਦੇ ਛਿੰਝ ਮੇਲੇ ਵਿੱਚ ਪਟਕੇ ਦੀ ਰਵੀ ਨੇ ਜਿੱਤੀ 
Next articleਰੰਗ