ਐਸਐਸਪੀ ਡਾ ਮਹਿਤਾਬ ਸਿੰਘ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ
ਨਵਾਂਸ਼ਹਿਰ /ਬੰਗਾ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਬੰਗਾ ਸ਼ਹਿਰ ਦੇ ਬੱਸ ਸਟੈਂਡ ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਗੱਡੀ ਦਾ ਪਿੱਛਾ ਕਰਦੀ ਹੋਈ ਦੂਜੀ ਗੱਡੀ ਆਈ ਤੇ ਬੱਸ ਸਟੈਂਡ ਤੇ ਹੀ ਗੋਲੀਆਂ ਦੀ ਬਰਸਾਤ ਕਰ ਦਿੱਤੀ ਜਿਸ ਕਰਕੇ ਗੱਡੀ ਵਿੱਚ ਬੈਠੇ ਵਿਅਕਤੀਆਂ ਵਿੱਚ ਪੰਜ ਵਿਅਕਤੀ ਜਖਮੀ ਹੋ ਗਏ ਜੋ ਪਹਿਲੀ ਗੱਡੀ ਦੇ ਵਿੱਚ ਬੈਠੇ ਸਨ। ਇਹਨਾਂ ਨੂੰ ਡੀਐਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਜਿਨਾਂ ਵਿੱਚੋਂ ਦੋ ਦੀ ਹਾਲਤ ਬਹੁਤ ਗੰਭੀਰ ਹੈ ਇਸ ਮੌਕੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਪ੍ਰੈਸ ਨੂੰ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਦੋ ਮੁਲਜ਼ਮਾਂ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ ਜਿਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



