ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ (ਸਮਾਜ ਵੀਕਲੀ):  ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ ਹਨ ਪਰ ਇਹਤਿਹਾਤ ਵਰਤ ਰਹੇ ਹਨ। ਦੂਜੇ ਪਾਸੇ ਹਰਿਆਣਾ ਦੇ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ਤੇ ਅਗਲੇ ਹਫ਼ਤੇ ਦੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleImran Khan seems to have accepted defeat: Maryam Nawaz
Next articleਦੇਸ਼ ਦੇ ਬੱਚੇ ਸਿੱਖਾਂ ਦੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦਾ ਸਾਹਿਤ ਪੜ੍ਹਨ: ਮੋਦੀ