ਨਵੀਂ ਦਿੱਲੀ (ਸਮਾਜ ਵੀਕਲੀ) : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਭਾਸ਼ਾਵਾਂ ਵਿੱਚ ਸਿੱਖਿਆ ਮੁਹੱਈਆ ਕਰਵਾਉਣ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਕੇ ਵਿਸ਼ਵ ਪੱਧਰੀ ਨਵੇਂ ਗਿਆਨ ਅਤੇ ਵਿਗਿਆਨ ਦਾ ਸੁਮੇਲ ਸੰਭਵ ਹੈ।
ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੋ) ਦੇ 36ਵੇਂ ਕੋਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਸਿੱਖਿਆ ਸਮੇਤ ਕਈ ਖੇਤਰਾਂ ਵਿੱਚ ਮਹਿਲਾਵਾਂ ਵੱਲੋਂ ਹਾਸਲ ਕੀਤੀ ਗਈ ਤਰੱਕੀ ਦੀ ਸਰਾਹਨਾ ਕੀਤੀ। ਮੁਰਮੂ ਨੇ ਕਿਹਾ, ‘‘ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਯੂਨੀਵਰਸਿਟੀ ਵਿੱਚ ਡਿਗਰੀਆਂ, ਸਰਟੀਫਿਕੇਟ ਅਤੇ ਡਿਪਲੋਮਾ ਪ੍ਰਾਪਤ ਕਰਨ ਵਾਲਿਆਂ ਵਿੱਚ 55 ਫ਼ੀਸਦੀ ਮਹਿਲਾਵਾਂ ਹਨ। ਅੱਜ ਸੋਨ ਤਗ਼ਮੇ ਜਿੱਤਣ ਵਾਲੇ ਵਿਦਿਆਰਥੀਆਂ ਵਿੱਚੋਂ ਅੱਧੇ ਤੋਂ ਵੱਧ ਲੜਕੀਆਂ ਹਨ।’’ ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਤੱਕ ਪਹੁੰਚ ਨੂੰ ਹੁਲਾਰਾ ਦੇਣ ਵਿੱਚ ਇਗਨੂੰ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਸਿੱਖਿਆ ਸਮੇਤ ਵੱਖ ਵੱਖ ਖੇਤਰਾਂ ਵਿੱਚ ਮਹਿਲਾਵਾਂ ਦੀ ਤਰੱਕੀ ਦੇਖ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਕੌਮੀ ਸਿੱਖਿਆ ਨੀਤੀ-2020 ਤਹਿਤ ਸਾਲ 2035 ਤੱਕ ਉੱਚ ਸਿੱਖਿਆ ਵਿੱਚ ਦਾਖ਼ਲਾ ਅਨੁਪਾਤ 50 ਫ਼ੀਸਦੀ ਹਾਸਲ ਕਰਨ ਦਾ ਟੀਚਾ ਹੈ। ਉਨ੍ਹਾਂ ਸਿੱਖਿਆ ਵਿੱਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly