ਨੋਇਡਾ (ਸਮਾਜ ਵੀਕਲੀ):ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਇਹ ਮੁਲਕ ਨੇ ਫ਼ੈਸਲਾ ਲੈਣਾ ਹੈ ਕਿ ਗੰਨੇ ਦੀ ਮਿਠਾਸ ਵਧੇ ਜਾਂ ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜਿਨਾਹ ਦੇ ਪ੍ਰਸ਼ੰਸਕ ਸੂਬੇ ’ਚ ਖੁਰਾਫਾਤੀ ਕਾਰਨਾਮੇ ਕਰਨ। ਯੋਗੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੌਤਮ ਬੁੱਧ ਨਗਰ ਦੇ ਜੇਵਰ ਇਲਾਕੇ ’ਚ ਨੋਇਡਾ ਕੌਮਾਂਤਰੀ ਹਵਾਈ ਅੱਡੇ ਦੇ ਨੀਂਹ ਰੱਖਣ ਮਗਰੋਂ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਖਾਸ ਕਰਕੇ ਸਮਾਜਵਾਦੀ ਪਾਰਟੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਦਾਅਵਾ ਕੀਤਾ ਕਿ ਯੂਪੀ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਭਾਜਪਾ ਆਗੂ ਨੇ ਉਨ੍ਹਾਂ 7000 ਕਿਸਾਨਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਹਵਾਈ ਅੱਡੇ ਲਈ ਆਪਣੀ ਜ਼ਮੀਨ ਦੇਣ ’ਤੇ ਸਹਿਮਤੀ ਪ੍ਰਗਟਾਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly