ਚੰਡੀਗੜ੍ਹ (ਸਮਾਜ ਵੀਕਲੀ) : ਭਾਰਤ ਦੀਆਂ ਊਰਜਾ ਸਬੰਧੀ ਲੋੜਾਂ ਦੀ 90 ਫੀਸਦੀ ਪੂਰਤੀ ਦਰਾਮਦ ਰਾਹੀਂ ਹੋਣ ਦਾ ਜ਼ਿਕਰ ਕਰਦਿਆਂ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਕੁਮਾਰ ਲਾਂਬਾ ਨੇ ਅੱਜ ਦੇਸ਼ ਦੀ ਸਮੁੰਦਰੀ ਤਾਕਤ ਨੂੰ ਵਿਕਸਤ ਕਰਨ ’ਤੇ ਜ਼ੋਰ ਦਿੱਤਾ। ਇੱਥੇ ਅੱਜ ਸ਼ੁਰੂ ਹੋੲੇ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਇੱਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਐਡਮਿਰਲ ਲਾਂਬਾ ਨੇ ਕਿਹਾ ਕਿ ਊਰਜਾ ਉਤਪਾਦਾਂ ਦੀ ਢੋਆ-ਢੁਆਈ ਦਾ ਸਭ ਤੋਂ ਸੁਖਾਲਾ ਢੰਗ ਸਮੁੰਦਰੀ ਮਾਰਗ ਹੈ ਅਤੇ ਜੇ ਅਸੀਂ ਇਸ ਨੂੰ ਨਜ਼ਰਅੰਦਾਜ਼ ਕਰਦੇ ਹਾਂ ਤਾਂ ਇਹ ਖ਼ੁਦ ਨੂੰ ਜੋਖ਼ਮ ’ਚ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਕਾਸਸ਼ੀਲ ਸਮੁੰਦਰੀ ਸ਼ਕਤੀ ’ਚ ਨਾ ਭਾਰਤੀ ਜਲ ਸੈਨਾ ਬਲਕਿ ਭਾਰਤੀ ਮਰਚੈਂਟ ਨੇਵੀ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਲਮੀ ਮੰਚ ’ਤੇ ਭਾਰਤ ਦਾ ਉਭਾਰ ਹੋਣ ਕਾਰਨ ਇਸ ਦੀਆਂ ਜ਼ਿੰਮੇਵਾਰੀਆਂ ਵੀ ਵਧ ਗਈਆਂ ਹਨ। ਉਨ੍ਹਾਂ ਕਿਹਾ, ‘ਜੇਕਰ ਆਲਮੀ ਮਸਲਿਆਂ ’ਚ ਅਸੀਂ ਅਰਥਪੂਰਨ ਭੂਮਿਕਾ ਨਿਭਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਕੌਮੀ ਸ਼ਕਤੀ ਦੇ ਨਾਲ ਸਾਡੀ ਸਮੁੰਦਰੀ ਸ਼ਕਤੀ ਵੀ ਵਧਾਉਣੀ ਚਾਹੀਦੀ ਹੈ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly