ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨਾਲ ਭੇਦ-ਭਾਵ ਖਤਮ ਕਰਨ ਦੀ ਲੋੜ: ਨਾਇਡੂ

ਹੈਦਰਾਬਾਦ (ਸਮਾਜ ਵੀਕਲੀ): ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੱਜ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਪ੍ਰਤੀ ਮਾਨਸਿਕਤਾ ਬਦਲਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਹ ਸਰਕਾਰ ਤੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਰੋਕਿਆ ਜਾਵੇ।

ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਦੇ ਅੱਗੇ ਵਧਣ ਲਈ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਪ ਰਾਸ਼ਟਰਪਤੀ ਨੇ ਕਿਹਾ, ‘ਉਨ੍ਹਾਂ ਨੂੰ ਸਾਡੀ ਹਮਦਰਦੀ ਦੀ ਲੋੜ ਨਹੀਂ ਹੈ। ਉਹ ਆਪਣੀ ਪੂਰੀ ਸਮਰੱਥਾ ਵਿਕਸਤ ਕਰਨ ਲਈ ਹਰ ਮੌਕਾ ਹਾਸਲ ਕਰਨ ਦੇ ਹੱਕਦਾਰ ਹਨ।’

ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਸਬੰਧੀ ਕੌਮੀ ਸੰਸਥਾ (ਐੱਨਆਈਈਪੀਆਈਡੀ) ਦੇ ਦੌਰੇ ਦੌਰਾਨ ਸ੍ਰੀ ਨਾਇਡੂ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ’ਚ ਅਧਿਆਪਕਾਂ ਤੇ ਗ਼ੈਰ-ਸਿੱਖਿਆ ਕਰਮਚਾਰੀਆਂ ਨੂੰ ਵੱਖ ਵੱਖ ਬੱਚਿਆਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਦੀ ਲੋੜ ਹੈ। ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨੂੰ ਤਕਨੀਕ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਪ ਰਾਸ਼ਟਰਪਤੀ ਨੇ ਦੇਸ਼ ਦੀਆਂ ਕੌਮੀ ਸੰਸਥਾਵਾਂ ਤੇ ਯੂਨੀਵਰਸਿਟੀਆਂ ਨੂੰ ਪਹੁੰਚਯੋਗ ਸਮਾਰਟ ਤਕਨੀਕ ਨਾਲ ਸਬੰਧਤ ਆਪਣੇ ਕੰਮਾਂ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਨਾਇਡੂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਘੱਟ ਉਮਰ ਤੋਂ ਉਨ੍ਹਾਂ ਦੇ ਹੁਨਰ ਦੀ ਪਛਾਣ ਕਰਾਉਣ ਤੇ ਸਨਮਾਨਿਤ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਜ਼ਾਦ ਬਣਾਉਣ ਲਈ ਕੋਸ਼ਿਸ਼ਾਂ ਕਰਨ ਦੀ ਪੈਰਵੀ ਕੀਤੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜ ਫੀਸਦ ਦੀ ਟੈਕਸ ਸਲੈਬ ਹਟਾ ਸਕਦੀ ਹੈ ਜੀਐੱਸਟੀ ਕੌਂਸਲ
Next articleਅੰਮ੍ਰਿਤਸਰ ਨੇੜੇ ਧਮਾਕਾ;ਇਕ ਮੌਤ,ਦੋ ਜ਼ਖ਼ਮੀ