ਪੰਜਾਬੀ ਸੱਭਿਆਚਾਰ ਦੇ ਪ੍ਰਸਾਰ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ 

ਰੋਪੜ, (ਗੁਰਬਿੰਦਰ ਸਿੰਘ ਰੋਮੀ): ਸੰਸਾਰੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਦੀ ਚੜ੍ਹਦੀ ਕਲਾ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਨਵੀਂ ਪੀੜ੍ਹੀ ਨੂੰ ਆਪਣੇ ਮੂਲ ਨਾਲ਼ ਜੋੜਨ ਹਿੱਤ ਪੁਰਾਤਨ ਅਮੀਰ ਪੰਜਾਬੀ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ ‘ਗੱਗਿਆਂ (3ਜੀ)’ ਭਾਵ ਗੁਰਮੁਖੀ, ਗੁਰਬਾਣੀ ਤੇ ਗੱਤਕਾ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਬਰੈਂਪਟਨ, ਟੋਰਾਂਟੋ ਵਿਖੇ ਹੋਈ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਆਪਣੇ ਇਸ ਸੰਬੋਧਨ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਗੁਰਮੁਖੀ ਨੇ ਅਧਿਆਤਮਿਕ ਭੂਮਿਕਾ ਤੋਂ ਇਲਾਵਾ ਪੀੜ੍ਹੀ ਦਰ ਪੀੜ੍ਹੀ ਗੁਰਬਾਣੀ, ਗੁਰਸਿੱਖੀ, ਸਾਹਿਤ ਤੇ ਬੌਧਿਕਤਾ ਦੀ ਸੰਭਾਲ, ਪ੍ਰਸਾਰ ਅਤੇ ਤਰਬੀਅਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਇਸ ਖੂਬਸੂਰਤ ਉਪਰਾਲੇ ਰਾਹੀਂ ਬੌਧਿਕ ਅਦਾਨ-ਪ੍ਰਦਾਨ, ਵਿਦਿਅਕ ਪਹਿਲਕਦਮੀਆਂ, ਸੱਭਿਆਚਾਰਕ ਸਰਗਰਮੀਆਂ ਤੇ ਗੱਤਕੇ ਲਈ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰਨ ਲਈ ਕਾਨਫਰੰਸ ਦੇ ਸਮੂਹ ਪ੍ਰਬੰਧਕਾਂ ਦੇ ਨਾਲ਼ ਨਾਲ਼ ਗਿਆਨ ਸਿੰਘ ਕੰਗ, ਕਮਲਜੀਤ ਸਿੰਘ ਲਾਲੀ ਕੰਗ, ਪ੍ਰੋ. ਜਗੀਰ ਸਿੰਘ ਕਾਹਲੋਂ, ਚਮਕੌਰ ਸਿੰਘ ਮਾਛੀਕੇ, ਇਰਵਿੰਦਰ ਸਿੰਘ ਆਹਲੂਵਾਲੀਆ ਦੀ ਭਰਪੂਰ ਸ਼ਲਾਘਾ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous article“ਰਾਸ਼ਟਰਵਾਦ”
Next articleਮਿੱਠੜਾ ਕਾਲਜ ਦਾ ਬੀ ਐੱਸ ਸੀ ਡਿਜ਼ਾਇਨਿੰਗ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।