ਨਵੀਂ ਦਿੱਲੀ (ਸਮਾਜ ਵੀਕਲੀ):ਸਰਕਾਰ ਨੇ ਕਰੋਨਾ ਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਕਾਰੋਬਾਰੀ ਕੌਮਾਂਤਰੀ ਮੁਸਾਫਰ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਅਤੇ ਆਉਣ ਵਾਲੇ ਮੁਸਾਫਰਾਂ ਤੇ ਖਾਸ ਕਰਕੇ ‘ਜੋਖਮ’ ਵਾਲੀ ਸ਼੍ਰੇਣੀ ’ਚ ਰੱਖੇ ਗਏ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਤੇ ਨਿਗਰਾਨੀ ਕਰਨ ਸਬੰਧੀ ਮਿਥੇ ਅਮਲ (ਐੱਸਓਪੀ) ਦੀ ਸਮੀਖਿਆ ਕਰਨ ਦਾ ਅੱਜ ਫ਼ੈਸਲਾ ਕੀਤਾ ਹੈ। ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਇੱਕ ਜ਼ਰੂਰੀ ਮੀਟਿੰਗ ’ਚ ਇਸ ਬਾਰੇ ਫ਼ੈਸਲਾ ਲਿਆ ਗਿਆ ਤੇ ਇਸ ’ਚ ਵੱਖ ਵੱਖ ਧਿਰਾਂ ਸ਼ਾਮਲ ਹੋਈਆਂ।
ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਦੇ ਚਲਦਿਆਂ ਕੀਤੀ ਗਈ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਕੀਤੀ ਗਈ ਹੈ। ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ‘ਓਮੀਕਰੋਨ’ ਦੇ ਮੱਦੇਨਜ਼ਰ ਦੁਨੀਆ ’ਚ ਬਣ ਰਹੇ ਹਾਲਾਤ ’ਤੇ ਚਰਚਾ ਕੀਤੀ ਗਈ ਤੇ ਵੱਖ ਵੱਖ ਉਪਾਵਾਂ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly