ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅਣਗਹਿਲੀ ਚਿੰਤਾਜਨਕ: ਭਗਵੰਤ ਮਾਨ

Amritsar: Amritsar: AAP leader and Sangrur MP Bhagwant Mann pays obeisance at the Golden Temple in Amritsar,

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਅਣਗਹਿਲੀ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ‘ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ, ਭਾਵੇਂ ਕਿੰਨੇ ਵੀ ਸਿਆਸੀ ਮੱਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਬਹੁਤ ਚਿੰਤਾਜਨਕ ਹੈ।’ ਮਾਨ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕਦਿਆ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਹੈ, ਜਿਸ ਕਾਰਨ ਸੂਬੇ ’ਚ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸੀ ਲੀਡਰਸ਼ਿਪ ‘ਆਪਣੇ ਕਾਰੇ’ ਲਈ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗੇ: ਸ਼ਾਹ
Next articleਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਚਟੋਪਾਧਿਆਏ ਦੀ ਥਾਂ ਵਿਜੀਲੈਂਸ ਦਾ ਮੁਖੀ ਲਾਇਆ