HOME ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਕਿਸੇ ਸਮੇਂ ਵੀ ਵਾਪਰ ਸਕਦਾ ਹੈ ਵੱਡਾ...

ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਕਿਸੇ ਸਮੇਂ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ

28

ਭੀਖੀ   (ਸਮਾਜ ਵੀਕਲੀ)   (ਕਮਲ ਜਿੰਦਲ) ਨਗਰ ਪੰਚਾਇਤ ਦਫ਼ਤਰ ਦੇ ਸਾਹਮਣੇ ਗੁਰਦੁਆਰਾ ਰੋਡ ਉੱਪਰ ਬਿਜਲੀ ਮਹਿਕਮੇ ਵੱਲੋਂ ਲਗਾਈ ਗਈ ਮੀਟਰ ਪੇਟੀ ਦੀ ਹਾਲਤ ਬਹੁਤ ਹੀ ਖਸਤਾ ਬਣੀ ਹੋਈ ਹੈ। ਪੇਟੀ ਪੂਰੀ ਤਰ੍ਹਾਂ ਟੁੱਟੀ ਹੋਈ ਹੋਣ ਕਾਰਨ ਬਿਜਲੀ ਦੇ ਮੀਟਰ ਬਾਹਰ ਵੱਲ ਲਟਕ ਰਹੇ ਹਨ, ਜਿਸ ਨਾਲ ਹਰ ਵੇਲੇ ਹਾਦਸੇ ਦਾ ਖਤਰਾ ਬਣਿਆ ਹੋਇਆ ਹੈ।ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ, ਸਕੂਲੀ ਬੱਚੇ ਅਤੇ ਬਜ਼ੁਰਗ ਲੰਘਦੇ ਹਨ। ਅਜਿਹੇ ਵਿੱਚ ਜੇਕਰ ਕੋਈ ਬੱਚਾ ਜਾਂ ਹੋਰ ਵਿਅਕਤੀ ਅਣਜਾਣੇ ਵਿੱਚ ਇਨ੍ਹਾਂ ਮੀਟਰਾਂ ਜਾਂ ਤਾਰਾਂ ਦੇ ਸੰਪਰਕ ਵਿੱਚ ਆ ਜਾਂਦਾ ਹੈ ਤਾਂ ਗੰਭੀਰ ਹਾਦਸਾ ਵਾਪਰ ਸਕਦਾ ਹੈ।ਇਲਾਕਾ ਵਾਸੀਆਂ ਨੇ ਬਿਜਲੀ ਮਹਿਕਮੇ ਤੋਂ ਮੰਗ ਕੀਤੀ ਹੈ ਕਿ ਇਸ ਖਤਰਨਾਕ ਪੇਟੀ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਮੀਟਰਾਂ ਨੂੰ ਸੁਰੱਖਿਅਤ ਢੰਗ ਨਾਲ ਢੱਕਿਆ ਜਾਵੇ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਪ੍ਰਸ਼ਾਸਨ ਅਤੇ ਬਿਜਲੀ ਮਹਿਕਮੇ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੁਸਤਕ ਪੜਚੋਲ – ਗਗਨ ਮੀਤ ਦੀ ‘ਖ਼ਲਾ ਵਿੱਚ ਖਿੱਲਰੇ ਖ਼ਤ’: ਵਿਛੋੜੇ ਦੀ ਵੇਦਨਾ ਤੋਂ ਮਨੁੱਖੀ ਸੰਵੇਦਨਾ ਤੱਕ ਦੀ ਯਾਤਰਾ
Next articleਰੋਪੜ-ਫਗਵਾੜਾ ਨੈਸ਼ਨਲ ਹਾਈਵੇ ’ਤੇ ਠੰਢੇ ਮਿੱਠੇ ਜਲ ਦੀ ਵਿਸ਼ਾਲ ਛਬੀਲ ਲਗਾਈ