ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਅਤੇ ਤਾਇਵਾਨ ਨੇ ਮੁਕਤ ਵਪਾਰ ਸਮਝੌਤੇ (ਐੱਫਟੀਏ) ਅਤੇ ਭਾਰਤ ਵਿੱਚ ਇੱਕ ਤਾਇਵਾਨੀ ਕੰਪਨੀ ਵੱਲੋਂ ਸੈਮੀਕੰਡਕਟਰ ਮੈਨੂਫੈਕਚਰਿੰਗ ਪਲਾਂਟ ਲਾਉਣ ਬਾਰੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਸਮੁੱਚੇ ਦੁਵੱਲੇ ਆਰਥਿਕ ਸਬੰਧਾਂ ਨੂੰ ਨਵੀਂ ਸੇਧ ਦੇਣ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਪੂਰੇ ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਜੇ ਸੈਮੀਕੰਡਕਟਰ ਮੈਨੂਫੈਕਚਰਿੰਗ ਪਲਾਂਟ ਲਾਉਣ ਦਾ ਕਦਮ ਸਫਲ ਰਹਿੰਦਾ ਹੈ ਤਾਂ ਅਮਰੀਕਾ ਮਗਰੋਂ ਤਾਇਵਾਨ ਦੀ ਕੰਪਨੀ ਵੱਲੋਂ ਕਿਸੇ ਦੂਜੇ ਦੇਸ਼ ਵਿੱਚ ਸਥਾਪਿਤ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਕੇਂਦਰ ਹੋਵੇਗਾ। ਇਸ ਪਲਾਂਟ ਨੂੰ ਲਾਉਣ ਦਾ ਕਦਮ ਭਾਰਤ ਵਿੱਚ ਵਾਹਨ ਉਦਪਾਦਕਾਂ ਅਤੇ ਟੈਕਨੋਲੌਜੀ ਕੰਪਨੀਆਂ ਵੱਲੋਂ ਚਿੱਪ ਦੀ ਵਧਦੀ ਮੰਗ ਦੇ ਮੱਦੇਨਜ਼ਰ ਆਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly