(ਸਮਾਜ ਵੀਕਲੀ)– ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲਾ ਯੂਥ ਅਫਸਰ ਸਰਬਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੰਗਰੂਰ ਦਫਤਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ ਵਿੱਚ ਇੱਕ ਪਰੋਗਰਾਮ ਕਰਵਾਇਆ ਗਿਆ। ਇਸ ਪਰੋਗਰਾਮ ਵਿੱਚ ਸ੍ਰੀਮਤੀ ਪਰਮਜੀਤ ਕੌਰ (ਰਿਟ ਪ੍ਰੋਫੈਸਰ) ਅਤੇ ਸ੍ਰੀ ਕੇਵਲ ਸਿੰਘ ਜੀ(ਅਧਿਆਪਕ ਸ.ਹਾਈ ਸਕੂਲ ਧੂਰਾ) ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਅਤੇ ਦੋਵਾਂ ਬੁੱਧੀਜੀਵੀ ਮਹਿਮਾਨਾਂ ਨੇ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ ਤਾਂ ਜੋ ਔਰਤਾਂ ਆਪਣੇ ਹੱਕਾਂ ਤੋਂ ਜਾਣੂ ਹੋ ਕੇ ਜੀਵਨ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਸਕਣ। ਉਨ੍ਹਾਂ ਦੇ ਭਾਸ਼ਣ ਦਾ ਮੁੱਖ ਮਕਸਦ ਸਮਾਜ ਵਿੱਚ ਔਰਤ ਨੂੰ ਲਿੰਗੀ ਮਤਭੇਦ ਤੋਂ ਉੱਪਰ ਉੱਠ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਸੰਬੰਧ ਵਿੱਚ ਚੇਤਨਾ ਪੈਦਾ ਕਰਨਾ ਸੀ।
ਇਸ ਪ੍ਰੋਗਰਾਮ ਵਿੱਚ ਉਨ੍ਹਾਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ ਜਿੰਨਾਂ ਨੇ ਖੇਡਾਂ ਜਾਂ ਹੋਰ ਗਤੀਵਿਧੀਆਂ ਵਿੱਚ ਵੱਡੇ ਪੱਧਰ ਤੇ ਮੱਲਾਂ ਮਾਰ ਕੇ ਆਪਣੇ ਮਾਂ-ਬਾਪ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਸਿਲਾਈ ਸੈਂਟਰ ਸੰਗਰੂਰ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਪਹੁੰਚੇ ਸਭ ਵਿਅਕਤੀਆਂ ਲਈ ਖਾਣ-ਪੀਣ ਦਾ ਖਾਸ਼ ਪ੍ਰਬੰਧ ਕੀਤਾ ਗਿਆ। ਨੌਜਵਾਨਾਂ ਨੇ ਬੁਲਾਰਿਆਂ ਨੂੰ ਕਈ ਸਵਾਲ ਵੀ ਕੀਤੇ ਅਤੇ ਉਨ੍ਹਾਂ ਨੇ ਵਿਲੱਖਣ ਤਰੀਕੇ ਨਾਲ ਸਾਰੇ ਸਵਾਲਾਂ ਦੇ ਜਵਾਬ ਦਿੱਤੇ…
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly