ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਬਲਾਕ ਧੂਰੀ ਵੱਲੋਂ SEVA ਪ੍ਰੋਗਰਾਮ ਵਿਖੇ ਕਰਵਾਇਆ ਗਿਆ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਧੂਰੀ ਬਲਾਕ ਦੁਆਰਾ SEVA ਦਾ ਪ੍ਰੋਗਰਾਮ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੌਰਾਨ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਕਿਸਮ ਦੇ ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਮਾਜ ਸੇਵੀ ਬਲਦੇਵ ਸਿੰਘ ਇੰਸਾਂ ਜੀ, ਜੋ ਕਿ ਹਮੇਸ਼ਾਂ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ ਚੜ ਕੇ ਸਹਿਯੋਗ ਦਿੰਦੇ ਹਨ, ਨਹਿਰੂ ਯੁਵਾ ਕੇਂਦਰ ਦੁਆਰਾ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਵਲੰਟੀਅਰ ਅਮਨਦੀਪ ਸਿੰਘ ਜੀ ਦੁਆਰਾ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।ਇਹ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਲੇਖਕ ਅਤੇ ਨਹਿਰੂ ਯੁਵਾ ਵਲੰਟੀਅਰ ਅਮਨਦੀਪ ਸਿੰਘ ਜੀ ਅਤੇ ਸਕਿੰਦਰ ਸਿੰਘ ਜੀ ਦੁਆਰਾ ਨੌਜਵਾਨਾਂ ਦਾ ਵਿਸੇਸ਼ ਧੰਨਵਾਦ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਫਸਰ ਸ੍ਰੀ ਰਾਹੁਲ ਸੈਣੀ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਸਫਲਤਾਪੂਰਵਕ ਹੋ ਸਕਿਆ….

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਿੱਤਲੀ
Next articleਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਝੰਡਾ ਕਲਾਂ (ਮਾਨਸਾ)