ਨਹਿਰੂ ਯੁਵਾ ਕੇਂਦਰ ਬਲਾਕ ਧੂਰੀ ਵੱਲੋਂ ਵਿਸ਼ਵ ਏਡਜ ਦਿਵਸ ਮੌਕੋ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

(ਸਮਾਜ ਵੀਕਲੀ): ਬਲਾਕ ਦੇ ਪਿੰਡ ਜੱਖਲਾਂ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੇ ਮਰਦ ਅਤੇ ਔਰਤਾਂ ਨੇ ਹਿੱਸਾ ਲਿਆ। ਇਸ ਮੌਕੇ ਹੈੱਲਥ ਐਂਡ ਵੈਲਨੈਸ ਸੈਂਟਰ ਹਰਚੰਦਪੁਰ ਸੰਗਰੂਰ ਦੀ ਸਮੁੱਚੀ ਟੀਮ ਵੱਲੋਂ ਏਡਜ਼ ਦੇ ਸੰਬੰਧੀ ਲੋਕਾਂ ਨੂੰ ਬਹੁਤ ਡੂੰਘਾਈ ਨਾਲ ਜਾਣਕਾਰੀ ਦਿੱਤੀ ਗਈ। ਪਿੰਡ ਦੀ ਸਮੁੱਚੀ ਨਗਰ ਪੰਚਾਇਤ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਅਤੇ ਪਿੰਡ ਦੇ ਸਰਪੰਚ ਬਲਵੀਰ ਸਿੰਘ ਵੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ ਤੌਰ ਤੇ ਹਾਜਰ ਰਹੇ।ਇਸ ਮੌਕੇ ਸਿਹਤ ਵਰਕਰ ਮੈਡਮ ਹਰਪਾਲ ਕੌਰ ਜੀ ਅਤੇ ਮਨਜੀਤ ਸਿੰਘ ਜੀ ਨੇ ਆਪਣੇ ਕੀਮਤੀ ਵਿਚਾਰ ਲੋਕਾਂ ਅੱਗੇ ਰੱਖੇ।

ਏਡਜ਼ ਫੈਲਣ ਦੇ ਕਾਰਨ, ਲੱਛਣ ਅਤੇ ਰੋਕਥਾਮ ਸੰਬੰਧੀ ਲੋਕਾਂ ਦੇ ਸਵਾਲਾਂ ਦਾ ਬੜੇ ਸੁਚੱਜੇ ਤਰੀਕੇ ਨਾਲ ਜਵਾਬ ਦਿੱਤਾ ਗਿਆ ।ਇਹ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਲੇਖਕ ਅਤੇ ਸਮਾਜ ਸੇਵੀ ਅਮਨਦੀਪ ਸਿੰਘ ( ਅਮਨ ਜੱਖਲਾਂ) ਜੀ ਅਤੇ ਸਕਿੰਦਰ ਸਿੰਘ ਜੀ ਦੁਆਰਾ ਸਮੂਹ ਸਟਾਫ ਅਤੇ ਨੌਜਵਾਨਾਂ ਦਾ ਵਿਸੇਸ਼ ਧੰਨਵਾਦ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਫਸਰ ਸ੍ਰੀ ਰਾਹੁਲ ਸੈਣੀ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਸਫਲਤਾਪੂਰਵਕ ਹੋ ਸਕਿਆ….

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਹੜ ਰੋਗ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ
Next articleਖ਼ਤਮ ਹੁੰਦਾ ਜਾ ਰਿਹਾ ਹੈ ਉਸਤਾਦ-ਸ਼ਗਿਰਦ ਵਾਲਾ ਰਿਸ਼ਤਾ