(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਵਿਸ਼ਵ ਸਾਇਕਲ ਦਿਵਸ ਦੇ ਸੰਦਰਭ ਵਿੱਚ ਬਲਾਕ ਧੂਰੀ ਦੇ ਪਿੰਡ ਮੀਮਸਾ ਵਿਖੇ ਲੋਕਾਂ ਨੂੰ ਵੱਧ ਤੋਂ ਵੱਧ ਸਾਇਕਲ ਦੀ ਵਰਤੋਂ ਕਰਨ ਸੰਦਰਭ ਵਿੱਚ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਬਲਾਕ ਧੂਰੀ ਦੇ ਵਲੰਟੀਅਰਾਂ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਅਤੇ ਇਸ ਕਾਰਜ ਨੂੰ ਅਮਲੀ ਰੂਪ ਦਿੱਤਾ। ਇਸ ਪ੍ਰੋਗਰਾਮ ਵਿੱਚ ਤਕਰੀਬਨ ਇੱਕ ਸੌ ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰੰਚੇ ਸਰਪੰਚ ਅਤੇ ਕਬੱਡੀ ਖਿਡਾਰੀ ਸ ਸੁਖਬੀਰ ਸਿੰਘ ਕਾਲਾ ਜੀ ਦਾ ਵਿਸੇਸ ਸਨਮਾਨ ਕੀਤਾ ਗਿਆ । ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਧਿਕਾਰੀ ਸ੍ਰੀ ਰਾਹੁਲ ਸੈਣੀ ਜੀ ਦੀ ਅਗਵਾਈ ਵਿੱਚ ਇਹ ਪ੍ਰੋਗਰਾਮ ਸਫਲਤਾਪੂਰਵਕ ਹੋਇਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly