ਨਹਿਰੂ ਯੁਵਾ ਕੇਂਦਰ ਦੁਆਰਾ ਬਲਾਕ ਧੂਰੀ ਵਿੱਚ ਨੁੱਕੜ ਨਾਟਕ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਵਰਖਾ ਪਾਣੀ ਸੰਭਾਲ ਦੇ ਸੰਦਰਭ ਵਿੱਚ ਬਲਾਕ ਧੂਰੀ ਦੇ ਪਿੰਡ ਪਲਾਸੌਰ ਵਿਖੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਦੀ ਸੰਭਾਲ ਦੇ ਸੰਬੰਧ ਵਿੱਚ ਜਾਗਰੂਕ ਕਰਨ ਲਈ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਬਲਾਕ ਧੂਰੀ ਦੇ ਵਲੰਟੀਅਰਾਂ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਅਤੇ ਇਸ ਕਾਰਜ ਨੂੰ ਅਮਲੀ ਰੂਪ ਦਿੱਤਾ। ਇਸ ਪ੍ਰੋਗਰਾਮ ਵਿੱਚ ਤਕਰੀਬਨ ਪੰਜਾਹ ਦੇ ਕਰੀਬ ਨੌਜਵਾਨ ਸ਼ਾਮਿਲ ਹੋਏ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਰਕਾਰੀ ਹਾਈ ਸਕੂਲ ਪਲਾਸੌਰ ਦੇ ਪ੍ਰਿੰਸੀਪਲ ਮੈਡਮ ਨਵਕਿਰਨ ਕੌਰ ਜੀ ਨੇ ਵਿਸੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਪਾਣੀ ਦੀ ਸੰਭਾਲ ਸੰਬੰਧੀ ਆਪਣੇ ਕੀਮਤੀ ਵਿਚਾਰ ਨੌਜਵਾਨਾਂ ਅੱਗੇ ਰੱਖੇ। ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਾਣੀ ਸੰਭਾਲ ਦੇ ਸੰਬੰਧ ਵਿੱਚ ਇੱਕ ਸਵਾਲ ਜਵਾਬ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂ ਨੌਜਵਾਨਾਂ ਦਾ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਪ੍ਰੋਤਸਾਹਨ ਕੀਤਾ ਗਿਆ । ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਧਿਕਾਰੀ ਸ੍ਰੀ ਰਾਹੁਲ ਸੈਣੀ ਜੀ ਦੀ ਅਗਵਾਈ ਵਿੱਚ ਇਹ ਪ੍ਰੋਗਰਾਮ ਸਫਲਤਾਪੂਰਵਕ ਹੋਇਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਹਿਰੂ ਯੁਵਾ ਕੇਂਦਰ ਦੁਆਰਾ ਮਿਸਨ ਲਾਈਫ ਦੇ ਤਹਿਤ ਖੇਡ ਮੇਲੇ ਦਾ ਆਯੋਜਨ
Next articleਬਾਸੀ ਭਲਵਾਨ ਨੂੰ ਅਸਟ੍ਰੇਲੀਅਨ ਕੁਸ਼ਤੀ ਸੰਘ ਵਲੋਂ ਉਮਰ ਭਰ ਦਿੱਤੀਆਂ ਸੇਵਾਵਾਂ ਬਦਲੇ ਵੱਕਾਰੀ ਖੇਡ ਐਵਾਰਡ ਨਾਲ ਸਨਮਾਨਿਤ ਕੀਤਾ