ਛੱਤੀਸਗੜ੍ਹ — ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਜ਼ਿਲੇ ਦੇ ਕਸਡੋਲ ਵਿਕਾਸ ਬਲਾਕ ‘ਚ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜਾਦੂ-ਟੂਣੇ ਦੇ ਸ਼ੱਕ ‘ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ‘ਤੇ ਗੁਆਂਢੀ ਵੱਲੋਂ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮਰਨ ਵਾਲਿਆਂ ਵਿੱਚ ਦੋ ਭੈਣਾਂ, ਇੱਕ ਭਰਾ ਅਤੇ ਇੱਕ ਬੱਚਾ ਸ਼ਾਮਲ ਹੈ, ਇਸ ਘਟਨਾ ਨੂੰ ਲੈ ਕੇ ਕਸਡੋਲ ਪੁਲਿਸ ਨੇ ਤਿੰਨ ਸ਼ੱਕੀਆਂ ਰਾਮਨਾਥ ਪਾਟਲੇ, ਉਸਦੇ ਪੁੱਤਰ ਦੀਪਕ ਅਤੇ ਦਿਲ ਕੁਮਾਰ ਨੂੰ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ 45 ਸਾਲਾ ਭਰਾ ਚੇਤਰਾਮ ਕੇਵਤ, ਯਸ਼ੋਦਾ ਬਾਈ, ਜਮੁਨਾ ਅਤੇ ਉਸ ਦੇ 11 ਮਹੀਨੇ ਦੇ ਬੱਚੇ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਦੱਸਿਆ ਗਿਆ ਕਿ ਰਾਮਨਾਥ ਪਟੇਲੇ ਦੀ ਬੇਟੀ ਪਿਛਲੇ ਇਕ ਮਹੀਨੇ ਤੋਂ ਬਿਮਾਰ ਸੀ। ਦੋਸ਼ ਲਾਇਆ ਗਿਆ ਸੀ ਕਿ ਕੇਵਤ ਪਰਿਵਾਰ ਨੇ ਕੋਈ ਜਾਦੂ-ਟੂਣਾ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕੁਹਾੜੀ ਨਾਲ ਇਸ ਘਿਨੌਣੇ ਕਤਲ ਨੂੰ ਅੰਜਾਮ ਦਿੱਤਾ। ਪੁਲੀਸ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਕਤਲੇਆਮ ਤੋਂ ਬਾਅਦ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪਿੰਡ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly