ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼

(ਸਮਾਜ ਵੀਕਲੀ)-ਕਪੂਰਥਲਾ, ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੇ ਆਰੰਭ ਮੌਕੇ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਰਾਹੀਂ ਵਾਹਿਗੁਰੂ ਪਾਸੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂੂੂਲ ਇੰਜ. ਹਰਨਿਆਮਤ ਕੌਰ, ਐਡਮਿਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਅਸ਼ੋਕ ਕੁਮਾਰ, ਰੇਨੂੰ ਬਾਲਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਲਵਿਤਾ, ਕੁਲਵਿੰਦਰ ਕੌਰ, ਰਣਧੀਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੱਤਰਕਾਰ ਲਖਵੀਰ ਸਿੰਘ ਲੱਖੀ ਨੂੰ ਸਦਮਾ,ਪਿਤਾ ਦਾ ਦੇਹਾਂਤ
Next articleਅਧਿਆਪਕ ਦਲ ਵੱਲੋਂ ਪੀ ਐੱਫ ਐਮ ਐਸ ਪੋਰਟਲ ਦਾ ਵਿਰੋਧ