
ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਸ਼ਹੀਦ ਭਗਤ ਸਿੰਘ ਦੇ ਪਿੰਡ ਖੜਕੜ ਕਲਾਂ ਨਾਲ ਸੰਬੰਧਿਤ ਜ਼ਿਲ੍ਹਾ ਨਵਾਂ ਸ਼ਹਿਰ ਦੇ ਇੰਗਲੈਂਡ ਚ ਵੱਸਦੇ ਪਰਿਵਾਰਾਂ ਵੱਲੋਂ ਅੱਜ ਸਾਂਝੇ ਤੌਰ ਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਬੜੇ ਵੱਡੇ ਪੱਧਰ ਤੇ ਮਨਾਇਆ ਗਿਆ, ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸਰੀ ਦਰਬਾਰ ਸਜਾਇਆ ਗਿਆ,ਅਤੇ ਜਿਲਾ ਨਵਾਂ ਸ਼ਹਿਰ ਨਾਲ ਸੰਬੰਧਿਤ ਇੰਗਲੈਂਡ ਚ ਵਖਦੇ ਵੱਖ-ਵੱਖ ਪਰਿਵਾਰਾਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਤੇ ਵਿਸ਼ਾਲ ਰਾਗੀ, ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਵੱਖ ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਉਨ੍ਹਾਂ ਦੇ ਦੇਸ਼ ਪ੍ਰਤੀ ਪਿਆਰ ਅਤੇ ਕੁਰਬਾਨੀ ਤੋਂ ਜਾਣੂ ਕਰਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਸ: ਗੁਰਨਾਮ ਸਿੰਘ ਨਵਾਂ ਸ਼ਹਿਰ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਨਿਰੰਤਰ ਨਵਾਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਹਰ ਸਾਲ ਹੀ ਸ਼ਹੀਦ ਭਗਤ ਸਿੰਘ ਦੀ ਬਰਸੀ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਤੇ ਜ਼ਿਲ੍ਹਾ ਨਵਾਂ ਸ਼ਹਿਰ ਦੀਆਂ ਸੰਗਤਾਂ ਵੱਖ ਵੱਖ ਪ੍ਰਕਾਰ ਦੇ ਅਟੁੱਟ ਲੰਗਰ ਵੀ ਵਰਤਾਏ ਗਏ।