ਦਿੱਲੀ ਦੇ ਲੋਕਾਂ ਦੇ ਦਿਲ ਤੇ ਲਿਖੇ , ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮ – ਪਰਮਿੰਦਰ ਪੰਡੋਰੀ
ਨਵੀਂ ਦਿੱਲੀ (ਸਮਾਜ ਵੀਕਲੀ) (ਪੱਤਰ ਪ੍ਰੇਰਕ)– ਨਵੀਂ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਧੂਆਂ ਧਾਰ ਪ੍ਰਚਾਰ ਕਰਨ ਵਿਚ ਤਨਦੇਹੀ ਨਾਲ ਜੁਟੇ ਹੋਏ ਹਨ। ਇਸ ਮੌਕੇ ਪੰਜਾਬ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਦਿਗਜ਼ ਨੇਤਾ (ਅੰਤਰਰਾਸ਼ਟਰੀ ਕਬੱਡੀ ਖਿਡਾਰੀ ) ਪਰਮਿੰਦਰ ਪੰਡੋਰੀ ਆਪਣੇ ਵਰਕਰਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਧਰਮ ਪਤਨੀ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਦਿਨ ਰਾਤ ਇੱਕ ਕਰ ਰਹੇ ਹਨ। ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪਰਮਿੰਦਰ ਪੰਡੋਰੀ ਨੇ ਆਖਿਆ ਦਿੱਲੀ ਦਿਲ ਵਾਲਿਆਂ ਦੀ ਹੈ ਅਤੇ ਦਿੱਲੀ ਦੇ ਲੋਕਾਂ ਦੇ ਦਿਲ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਸਰਕਾਰ ਦੁਆਰਾ ਕੀਤੇ ਕੰਮ ਦਿਲ ਦੀਆਂ ਗਹਿਰਾਈਆਂ ਵਿਚ ਲਿਖੇ ਗਏ ਹਨ। ਉਨ੍ਹਾਂ ਕਿਹਾ ਨਵੀਂ ਦਿੱਲੀ ਦੇ ਲੋਕਾਂ ਦੇ ਦਿਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨਿਰੰਤਰ ਬਣਾਈ ਰੱਖਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਬਹੁਤ ਜਲਦ ਅਤੇ ਭਾਰੀ ਬਹੁਮਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਾ ਪਰਚੰਮ ਲਹਿਰਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਰਾਤ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੌਣ ਪ੍ਰਚਾਰ ਲਈ ਡਟੇ ਹੋਏ ਹਨ। ਇਨ੍ਹਾਂ ਦੀ ਮਿਹਨਤ ਜ਼ਰੂਰ ਰੰਗ ਲਿਆਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਪੀ ਏ ਪਰਮਿੰਦਰ ਸਿੰਘ ਅਤੇ ਪੀ ਏ ਤਰਲੋਕ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj