ਖ਼ਾਲਸਾ ਕਾਲਜ ਦਾ ਨਵੇਂ ਵਿਦਿਅਕ ਵਰ੍ਹੇ ਦਾ ਪ੍ਰਾਸਪੈਕਟਸ ਜਾਰੀ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨਵੇਂ ਵਿਦਿਅਕ ਵਰ੍ਹੇ 2024-25 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਕਾਲਜ ਪਹੁੰਚਕੇ ਕਾਲਜ ਦਾ ਪ੍ਰਾਸਪੈਕਟਸ ਜਾਰੀ ਕੀਤਾ। ਪ੍ਰਾਸਪੈਕਟਸ ਜਾਰੀ ਕਰਦਿਆਂ ਡਾ. ਰਾਏ ਨੇ ਕਿਹਾ ਕਿ ਇਹ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮੀ ਕਾਲਜਾਂ ’ਚ ਸ਼ੁਮਾਰ ਹੈ ਜਿਥੋਂ ਸਿੱਖਿਆ ਹਾਸਿਲ ਕਰਕੇ ਬੱਚੇ ਦੇਸ਼ ਵਿਦੇਸ਼ ਵਿਚ ਉੱਚ ਮੁਕਾਮ ਹਾਸਿਲ ਕਰ ਚੁੱਕੇ ਹਨ। ਉਨ੍ਹਾਂ ਕਾਲਜ ’ਚ ਦਾਖਲ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਡਾ. ਜੰਗ ਬਹਾਦਰ ਸਿੰਘ ਰਾਏ ਦਾ ਕਾਲਜ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ’ਚ ਚੱਲ ਰਹੇ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਦਾਖਲਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਸਿੰਘ ਅਰੋੜਾ, ਪ੍ਰੋ. ਕਿਰਨਜੋਤ ਕੌਰ, ਪਰਮਿੰਦਰ ਸਿੰਘ ਸੁਪਰਡੈਂਟ, ਗੁਰਿੰਦਰਜੀਤ ਸਿੰਘ ਅਕਾਊਂਟੈਂਟ ਤੇ ਹੋਰ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਹਾਈ ਸਕੂਲ ਡਘਾਮ ਵਿੱਚ ਮੋਬਾਈਲ ਤੇ ਵਿਦਿਆਰਥੀ ਵਿਸ਼ੇ ‘ਤੇ ਸੈਮੀਨਾਰ ਕਰਵਾਇਆ
Next articleਉੱਚੇ ਜ਼ੋਖ਼ਿਮ ਵਾਲੀਆਂ ਗਰਭਵਤੀ ਔਰਤਾਂ ਦੀ ਦੇਖਭਾਲ ਲਈ ਆਯੋਜਿਤ ਕੀਤਾ ਜਾਂਦਾ ਹੈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ – ਡਾ.ਬਲਵਿੰਦਰ ਡਮਾਣਾ