ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ (ਐੱਨਈਪੀ) ਕੌਮੀ ਉਸਾਰੀ ਦੇ ਮਹਾਯੱਗ ਦੇ ਅਹਿਮ ਕਾਰਕਾਂ ਵਿੱਚੋਂ ਇੱਕ ਹੈ ਅਤੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਮੁਲਕ ਪੂਰੀ ਤਰ੍ਹਾਂ ਉਨ੍ਹਾਂ ਨਾਲ ਹੈ। ਐੱਨਈਪੀ ਦਾ ਇੱਕ ਸਾਲ ਮੁਕੰਮਲ ਹੋਣ ਮਗਰੋਂ ਉਨ੍ਹਾਂ ਇੱਕ ਸਮਾਗਮ ਮੌਕੇ ਸੰਬੋਧਨ ਕਰਦਿਆਂ ‘ਆਰਟੀਫੀਸ਼ੀਅਲ ਇੰਟੈਲੀਜੈਂਸ ਪ੍ਰੋਗਰਾਮ’ ਅਤੇ ‘ਵਿੱਦਿਆ ਪ੍ਰਵੇਸ਼ ਪ੍ਰੋਗਰਾਮ’ ਲਾਂਚ ਕੀਤੇ। ਸ੍ਰੀ ਮੋਦੀ ਨੇ ਕਿਹਾ ਕਿ ਉਹ ਇਸ ਗੱਲੋਂ ਖੁਸ਼ ਹਨ ਕਿ ਅੱਠ ਸੂਬਿਆਂ ਦੇ 14 ਕਾਲਜ ਪੰਜ ਭਾਸ਼ਾਵਾਂ- ਹਿੰਦੀ, ਤਮਿਲ, ਤੇਲਗੂ, ਮਰਾਠੀ ਤੇ ਬੰਗਲਾ ਵਿੱਚ ਪੜ੍ਹਾਈ ਸ਼ੁਰੂ ਕਰਵਾਉਣਗੇ।
ਇਸ ਮੌਕੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ, ਕਈ ਰਾਜਾਂ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ, ਰਾਜਪਾਲ ਤੇ ਉਪ ਰਾਜਪਾਲ, ਸਿੱਖਿਆ ਤੇ ਹੁਨਰ ਵਿਕਾਸ ਦੇ ਖੇਤਰ ਨਾਲ ਜੁੜੇ ਮੁਲਕ ਭਰ ਦੇ ਨੀਤੀ ਨਿਰਮਾਤਾਵਾਂ, ਵਿਦਿਆਰਥੀ ਤੇ ਅਧਿਆਪਕ ਵੀ ਸ਼ਾਮਲ ਹੋਏ। ਇਸ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਟਵੀਟ ਕਰਦਿਆਂ ਕਿਹਾ,‘ਐੱਨਈਪੀ 2020 ਦਾ ਇੱਕ ਸਾਲ ਮੁਕੰਮਲ ਹੋਣ ’ਤੇ ਆਓ ਅਸੀਂ ਸਿੱਖਿਆ ਨੂੰ ਸਸਤੀ, ਪਹੁੰਚਯੋਗ ਤੇ ਸਾਰਿਆਂ ਤੱਕ ਬਰਾਬਰੀ ਨਾਲ ਪਹੁੰਚਾਉਣ ਦਾ ਪ੍ਰਣ ਦਹੁਰਾਈਏ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly