ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ‘ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ।  ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖਾਦ ਦੀ ਜਮ੍ਹਾਂਖੋਰੀ ‘ਤੇ ਹੋਵੇਗੀ ਸਖ਼ਤ ਕਾਰਵਾਈ – ਡੀ.ਸੀ
Next articleਮਾਈਕਰੋ ਅਬਜ਼ਰਵਰ ਨਾਜ਼ੁਕ ਤੇ ਸੰਵੇਦਨਸ਼ੀਲ ਬੂਥਾਂ ਦੀ ਕਰਨਗੇ ਨਿਗਰਾਨੀ