ਪੰਜਾਬ ਦੇ ਲਈ ਸਰਕਾਰ ਨਾਲ ਰਲ ਮਿਲ ਕੇ ਕੰਮ ਕਰਾਂਗੇ
ਚੰਡੀਗੜ੍ਹ ਜਲੰਧਰ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ
ਪੰਜਾਬ ਦੇ ਨਵੇਂ ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਰਾਜ ਭਵਨ ਵਿੱਚ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੇ ਰਾਜਪਾਲ ਕਟਾਰੀਆ ਜੀ ਨੂੰ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਕੈਬਨਟ ਮੰਤਰੀ ਤੇ ਹੋਰ ਪੰਜਾਬ ਸਰਕਾਰ ਨਾਲ ਸੰਬੰਧਿਤ ਲਾਮ ਲਸਕਰ ਇਸ ਮੌਕੇ ਹਾਜ਼ਰ ਰਿਹਾ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਨ।ਜਿਨਾਂ ਦਾ ਕੇਂਦਰ ਵਿਚਲੀ ਭਾਜਪਾ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਚੱਲ ਰਹੀ ਸਰਕਾਰ ਨਾਲ ਬਹੁਤਾ ਸੂਤ ਨਹੀਂ ਰਿਹਾ। ਜਿਸ ਤਰ੍ਹਾਂ ਦਿੱਲੀ ਵਿਚਲੀ ਚੱਲ ਰਹੀ ਆਪ ਦੀ ਸਰਕਾਰ ਦੇ ਵਿੱਚ ਦਿੱਲੀ ਦੇ ਰਾਜਪਾਲ ਜਿਆਦਾ ਦਖਲ ਅੰਦਾਜੀ ਕਰਦੇ ਸਨ ਉਸੇ ਤਰਜ ਉੱਤੇ ਪੰਜਾਬ ਦੇ ਪਿਛਲੇ ਰਾਜਪਾਲ ਤੇ ਪੰਜਾਬ ਸਰਕਾਰ ਦੀ ਲਾਲ ਝੰਡੀ ਹੀ ਰਹੀ ਹੈ।
ਅੱਜ ਪੰਜਾਬ ਦੇ ਨਵੇਂ ਰਾਜਪਾਲ ਨੇ ਸਰਕਾਰੀ ਤੌਰ ਉਤੇ ਸਹੁੰ ਚੁੱਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਰਾਜਨੀਤੀ ਦੇ ਵਿੱਚ ਸੇਵਾ ਤੇ ਤੌਰ ਉੱਤੇ ਸੇਵਾ ਕਰਦਾ ਆ ਰਿਹਾ ਹਾਂ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਹ ਸੇਵਾ ਮੈਂ ਖੁਦ ਤਨਦੇਹੀ ਨਾਲ ਨਿਭਾਵਾਂਗਾ ਅਸੀਂ ਪੰਜਾਬ ਦੀ ਭਲਾਈ ਲਈ ਪੰਜਾਬ ਸਰਕਾਰ ਕੇਂਦਰ ਤੇ ਰਾਜਪਾਲ ਭਵਨ ਤੋਂ ਵਧੀਆ ਫੈਸਲੇ ਲੈ ਕੇ ਪੰਜਾਬ ਦੀਆ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਯਤਨ ਕਰਾਂਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਚਾਹ ਪਾਰਟੀ ਚੱਲੀ ਜਿਸ ਵਿੱਚ ਨਵੇਂ ਰਾਜਪਾਲ ਜੀ ਦੇ ਪਰਿਵਾਰਕ ਮੈਂਬਰ ਰਿਸ਼ਤੇਦਾਰ ਮਿੱਤਰ ਪੰਜਾਬ ਸਰਕਾਰ ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਮੰਤਰੀ ਤੇ ਹੋਰ ਰਾਜਨੀਤਿਕ ਤੇ ਸਰਕਾਰੀ ਸ਼ਖਸ਼ੀਅਤਾਂ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly