ਜਲੰਧਰ /ਆਦਮਪੁਰ (ਕੁਲਦੀਪ ਚੁੰਬਰ ) (ਸਮਾਜ ਵੀਕਲੀ):- ਅਰੁਨ ਮੁੰਡਨ ਪੀ.ਪੀ. ਐੱਸ ਨੇ ਥਾਣਾ ਆਦਮਪੁਰ ਦਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀ ਮਾੜੇ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਅਤੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਉਨ੍ਹਾਂ ਵਲੋਂ ਆਦਮਪੁਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਥਾਣਾ ਕਰਤਾਰਪੁਰ ਵਿਖੇ ਵੀ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly