HOME ਨਵੇਂ ਇੰਚਾਰਜ ਪ੍ਰਤਾਪ ਸਿੰਘ ਦਾ ਬਸਪਾ ਦੇ ਸੂਬਾ ਦਫ਼ਤਰ ਵਿਖੇ ਸਵਾਗਤ

ਨਵੇਂ ਇੰਚਾਰਜ ਪ੍ਰਤਾਪ ਸਿੰਘ ਦਾ ਬਸਪਾ ਦੇ ਸੂਬਾ ਦਫ਼ਤਰ ਵਿਖੇ ਸਵਾਗਤ

1

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਬਸਪਾ ਸੂਬੇ ਭਰ ਵਿੱਚ ਸਮਾਗਮ ਕਰੇਗੀ : ਡਾ. ਕਰੀਮਪੁਰੀ

ਜਲੰਧਰ  (ਸਮਾਜ ਵੀਕਲੀ)   ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨਵੇਂ ਬਣੇ ਪੰਜਾਬ ਇੰਚਾਰਜ ਦਾ ਅੱਜ ਮੰਗਲਵਾਰ ਨੂੰ ਪਾਰਟੀ ਦੇ ਜਲੰਧਰ ਵਿਖੇ ਸੂਬਾ ਦਫ਼ਤਰ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਵੀ ਮੌਜ਼ੂਦ ਸਨ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਸੂਬਾ ਇੰਚਾਰਜ ਪ੍ਰਤਾਪ ਸਿੰਘ ਨੇ ਕਿਹਾ ਕਿ ਬਸਪਾ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਡਟ ਕੇ ਲੜੇਗੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀ ਸੱਤਾ ਦੀ ਕਮਾਨ ਆਪਣੇ ਹੱਥ ਵਿੱਚ ਲਵੇਗੀ। ਉਨ੍ਹਾਂ ਨੇ ਬਸਪਾ ਲੀਡਰਸ਼ਿਪ ਨਾਲ ਪਾਰਟੀ ਦੀ ਚੋਣ ਰਣਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਬੋਧਿਤ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਭ ਤੋਂ ਪਹਿਲਾਂ ਪ੍ਰਤਾਪ ਸਿੰਘ ਦੀ ਸੂਬਾ ਇੰਚਾਰਜ ਵੱਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਬਸਪਾ ਸੂਬੇ ਭਰ ਵਿੱਚ ‘ਪ੍ਰਾਧੀਨਤਾ ਦਾ ਅੰਤ-ਬੇਗਮਪੁਰਾ ਦਾ ਸੰਕਲਪ’ ਸਮਾਗਮ ਕਰੇਗੀ। ਲੋਕਾਂ ਨੂੰ ਮਾੜੇ ਸਿਸਟਮ ਖਿਲਾਫ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਖੁਸ਼ਹਾਲੀ ਤੇ ਬਰਾਬਰੀ ‘ਤੇ ਆਧਾਰਿਤ ਬੇਗਮਪੁਰਾ ਰਾਜ ਦੀ ਸਥਾਪਨਾ ਲਈ ਬਸਪਾ ਦੇ ਰਾਹੀਂ ਇੱਕਮੁੱਠ ਕੀਤਾ ਜਾਵੇਗਾ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਸਿਰਫ ਬਸਪਾ ਰਾਹੀਂ ਹੀ ਹੋ ਸਕਦਾ ਹੈ। ਇਸ ਲਈ ਲੋਕ 2027 ਵਿੱਚ ਸੂਬੇ ਵਿੱਚ ਬਸਪਾ ਦੀ ਸਰਕਾਰ ਬਣਾਉਣ। ਇਸ ਮੌਕੇ ਬਸਪਾ ਦੇ ਸੂਬਾ ਇੰਚਾਰਜ ਤੀਰਥ ਮਹਿਰਾ ਰਾਜਪੁਰਾ, ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਲਾਲ ਚੰਦ ਔਜਲਾ, ਸੂਬਾ ਸਕੱਤਰ ਇੰਜ. ਜਸਵੰਤ ਰਾਏ, ਹਰਭਜਨ ਬਲਾਲੋਂ, ਪਰਮਜੀਤ ਮੱਲ, ਰਾਕੇਸ਼ ਦਾਤਾਰਪੁਰੀ, ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ, ਬਸਪਾ ਆਗੂ ਸੁਖਵਿੰਦਰ ਬਿੱਟੂ, ਪੀਡੀ ਸ਼ਾਂਤ, ਜਗਦੀਸ਼ ਦੀਸ਼ਾ, ਐਡਵੋਕੇਟ ਪ੍ਰਿਤਪਾਲ, ਵਿਜੈ ਯਾਦਵ, ਲੇਖਰਾਜ ਜਮਾਲਪੁਰੀ, ਅਮਰਜੀਤ ਸਿੰਘ ਨੰਗਲ, ਹਰਜਿੰਦਰ ਬਿੱਲਾ, ਕਰਮ ਚੰਦ ਆਦਿ ਬਸਪਾ ਆਗੂ ਵੀ ਮੌਜ਼ੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਰੈਪਟਨ ਚ ਗਣਤੰਤਰ ਦਿਵਸ ਨੂੰ ਸਮਰਪਿਤ ਭਵ੍ਯ ਸਮਾਗਮ ਆਯੋਜਤ ਹਿਮਕੈਨ ਨੂੰ “ਸਰਵੋਤਮ ਝਾਂਕੀ” ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
Next articleਧਰਮ-ਰਾਜ