(ਜੀ.ਰਾਮ.ਜੀ ਕਾਨੂੰਨ ਕਰਕੇ ਗਰੀਬਾਂ ਦੀ ਰੋਜ਼ੀ ਰੋਟੀ ਖੁੱਸਣ ਨਾਲ ਗਰੀਬੀ ਨਹੀ ਬਲਕਿ ਗਰੀਬ ਹੀ ਖ਼ਤਮ ਹੋ ਜਾਣਗੇ )
ਮਾਲੇਰਕੋਟਲਾ- (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਤੇ ਲਿਆਂਦੇ ਨਵੇਂ ਵਿਕਸਿਤ ਭਾਰਤ ਜੀ ਰਾਮ ਜੀ ਬਿਲ ਖਿਲਾਫ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ 05′ ਜਨਵਰੀ ਤੋਂ ਮਨਰੇਗਾ ਬਚਾਓ ਮੁਹਿੰਮ ਵਿੱਢੀ ਜਾ ਰਹੀ ਹੈ ਅਤੇ ਇੱਕ ਜਨ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਪਾਰਟੀ ਹਾਈਕਮਾਂਡ ਦੇ ਹੁਕਮਾਂ ਤਹਿਤ ਪੰਜਾਬ ਵਿੱਚ ਵੀ ਜ਼ਿਲ੍ਹਾ ਪੱਧਰ ਤੇ ਕਾਂਗਰਸ ਪਾਰਟੀ ਵੱਲੋਂ ਜਨ ਅੰਦੋਲਨ ਰਾਹੀਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮਲੇਰਕੋਟਲਾ ਦੇ ਕੈਨੇਟ ਕੈਫੇ ਵਿੱਚ ਰੱਖੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਵਰਨਣਯੋਗ ਹੈ ਕਿ ਮੋਦੀ ਸਰਕਾਰ ਨੇ ਮਨਰੇਗਾ ਨੂੰ ਖਤਮ ਕਰਕੇ ਦੇਸ਼ ਦੇ ਕਰੋੜਾਂ ਗਰੀਬ ਪਰਿਵਾਰਾਂ ਦੇ ਮੂੰਹ ਚੋਂ ਰੋਟੀ ਖੋਹ ਲਈ ਹੈ ਕਾਂਗਰਸ ਵੱਲੋਂ ਕੇਂਦਰ ਦੇ ਇਸ ਨਵੇਂ ਕਾਨੂੰਨ ਕਾਂਗਰਸ ਪਾਰਟੀ ਵੱਲੋਂ 5 ਜਨਵਰੀ ਤੋਂ ਵਿੱਢੇ ਜਾ ਰਹੇ ਅੰਦੋਲਨ ਨੂੰ ਸਫਲ ਬਣਾਉਣ ਲਈ ਸਾਬਕਾ ਮੰਤਰੀ ਧਰਮਸੋਤ ਨੂੰ ਜ਼ਿਲ੍ਹਾ ਮਲੇਰਕੋਟਲਾ ਦੀ ਜਿੰਮੇਵਾਰੀ ਸੌਂਪੀ ਗਈ ਹੈ। ਸਾਧੂ ਸਿੰਘ ਧਰਮਸੋਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੇਂ ਕਾਨੂੰਨ ਰਾਹੀਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਮਨਰੇਗਾ ਤੋਂ ਬਾਹਰ ਹੀ ਕਰ ਦਿੱਤਾ ਹੈ। ਹੁਣ ਕੋਈ ਵੀ ਪੰਚਾਇਤ ਮਨਰੇਗਾ ਵਾਂਗ ਮਜ਼ਦੂਰਾਂ ਕੋਲੋਂ ਕੰਮ ਨਹੀਂ ਕਰਵਾ ਸਕੇਗੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਉੱਪਰ ਡਾਂਗਾਂ ਭਰਾਈਆ, ਸਰਹੱਦਾਂ ਦੀ ਰਾਖੀ ਕਰ ਰਹੇ ਸੂਰਵੀਰ ਜਵਾਨਾਂ ਨੂੰ ਅਗਨੀ ਵੀਰ ਬਣਾ ਕੇ ਪਰੇਸ਼ਾਨ ਕਰ ਦਿੱਤਾ ਹੈ। ਉਹਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਵੀ ਨਿਸ਼ਾਨਾ ਸਾਧਦੇ ਕਿਹਾ ਕਿ ਭਗਵੰਤ ਮਾਨ ਸਰਕਾਰ ਤਾਂ ਪਹਿਲਾਂ ਹੀ ਪੰਜਾਬ ਦੀਆਂ ਇਕ ਕਰੋੜ ਤੋਂ ਵੱਧ ਔਰਤਾਂ ਦਾ ਕਰੋੜਾਂ ਰੁਪਈਆ ਦੱਬੀ ਬੈਠੀ ਹੈ।ਇਸ ਸਰਕਾਰ ਨੇ ਨਵੇਂ ਜੀਅ ਰਾਮ ਜੀ ਕਾਨੂੰਨ ਤਹਿਤ ਆਪਣੇ ਹਿੱਸੇ ਦਾ 40 ਫੀਸਦੀ ਫੰਡ ਕਿੱਥੋਂ ਜਮਾ ਕਰਵਾਉਣਾ ਹੈ। ਉਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੇਂ ਲੋਕ ਦੋਖੀ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਕਾਂਗਰਸ ਪਾਰਟੀ ਵੱਲੋਂ 5 ਜਨਵਰੀ ਤੋਂ ਵਿੱਢੇ ਜਾ ਰਹੇ ਦੇਸ਼ ਵਿਆਪੀ ਅੰਦੋਲਨ ਦਾ ਸਰਗਰਮੀ ਨਾਲ ਸਾਥ ਦੇਣ।ਇਸ ਮੌਕੇ ਹਲਕਾ ਅਮਰਗੜ੍ਹ ਦੇਕਾਂਗਰਸ ਪਾਰਟੀ ਦੇ ਇੰਚਾਰਜ ਸਮਿਤ ਸਿੰਘ ਮਾਨ, ਕਾਂਗਰਸ ਦੇ ਆਗੂ ਮੁਹੰਮਦ ਅਨਵਰ ਮਹਿਬੂਬ, ਜ਼ਿਲ੍ਹਾ ਕਾਂਗਰਸ ਪ੍ਰਧਾਨ ਜਸਪਾਲ ਸਿੰਘ, ਬਲਾਕ ਪ੍ਰਧਾਨ ਆਕਰਮ ਲਿਬੜਾ, ਕੁਲਵਿੰਦਰ ਸਿੰਘ ਝਨੇਰ, ਲਾਲ ਸਿੰਘ ਤੋਲੇਵਾਲ, ਮਹਿਮੂਦ ਰਾਣਾ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



