ਮਹਿਤਪੁਰ, (ਸਮਾਜ ਵੀਕਲੀ) ( ਪੱਤਰ ਪ੍ਰੇਰਕ)-ਬੀਕੇਯੂ ਪੰਜਾਬ ਦੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੌਣਾਂ ਵਿਚ ਲੱਗੇ ਚੋਣ ਜ਼ਾਬਤੇ ਦੌਰਾਨ ਪਿੰਡਾਂ ਵਿਚ ਵਿਕਾਸ ਦੇ ਚਲ ਰਹੇ ਕੰਮਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਸਰਕਾਰ ਦੀਆਂ ਹਦਾਇਤਾ ਅਨੁਸਾਰ ਪੰਚਾਇਤ ਅਫ਼ਸਰਾਂ ਵੱਲੋਂ ਪਿੰਡਾਂ ਵਿੱਚ ਪ੍ਰਬੰਧਕ ਲਗਾਏ ਗਏ ਸਨ। ਪਰ ਹੁਣ ਪੰਚਾਇਤੀ ਚੋਣਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੌਂਹ ਚੁਕਾਈ ਜਾ ਚੁੱਕੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਪਿੰਡਾਂ ਵਿਚ ਪੰਚਾਇਤਾਂ ਦੇ ਹੋਂਦ ਵਿਚ ਆਉਣ ਤੋਂ ਬਾਅਦ ਵੀ ਪੰਚਾਇਤ ਅਫ਼ਸਰਾਂ ਵੱਲੋਂ ਲਗਾਏ ਪ੍ਰਬੰਧਕ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਚਾਰਜ ਨਹੀਂ ਦੇ ਰਹੇ। ਬਾਜਵਾ ਨੇ ਕਿਹਾ ਕਿ ਇਹ ਪ੍ਰਬੰਧਕ ਆਪਣੀ ਮਨ ਮਰਜ਼ੀ ਕਰਦੇ ਹੋਏ ਪੰਚਾਇਤ ਰਾਜ ਦੀ ਸ਼ਰੇਆਮ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਜਿਨ੍ਹਾਂ ਚਿਰ ਇਹ ਪ੍ਰਬੰਧਕ ਪੰਚਾਇਤਾਂ ਨੂੰ ਚਾਰਜ ਨਹੀਂ ਸੌਂਪ ਦੇ ਉਨ੍ਹਾਂ ਚਿਰ ਪੰਚਾਇਤਾਂ ਪਿੰਡਾਂ ਦੇ ਵਿਕਾਸ ਲਈ ਮੀਟਿੰਗਾਂ ਅਤੇ ਗ੍ਰਾਮ ਸਭਾ ਦੇ ਇਜਲਾਸ ਕਿਵੇਂ ਬੁਲਾਉਣਗੇ। ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਪ੍ਰਬੰਧਕਾਂ ਨੂੰ ਪੰਚਾਇਤਾਂ ਨੂੰ ਚਾਰਜ ਸੋਂਪਣ ਦਾ ਹੁਕਮ ਜਾਰੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਬੰਧਕ ਪੰਚਾਇਤੀ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਤੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly