HOME ਨਵੇਂ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਮਿਲੇ ‘ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ’...

ਨਵੇਂ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਮਿਲੇ ‘ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ’ ਦੇ ਆਗੂ

2

*ਫੁੱਲਾਂ ਦਾ ਗੁਲਦਸਤਾ ਭੇਂਟ ਕਰ ਦਿੱਤੀ ਵਧਾਈ*

ਹੁਸ਼ਿਆਰਪੁਰ  (ਸਮਾਜ ਵੀਕਲੀ)   (ਤਰਸੇਮ ਦੀਵਾਨਾ ) – ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਇੰਡੀਆ ਦੀ ਜਲੰਧਰ ਇਕਾਈ ਵੱਲੋਂ ਜਲੰਧਰ ਦੇ ਨਵੇਂ ਨਿਯੁਕਤ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ। ਇਸ ਮੌਕੇ ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ, ਸਰਪ੍ਰਸਤ ਕਰਮਵੀਰ ਸਿੰਘ, ਉਪ ਚੇਅਰਮੈਨ ਦਲਜੀਤ ਸਿੰਘ ਕਲਸੀ, ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਕਲੋਈਆ ਅਤੇ ਜਨਰਲ ਸਕੱਤਰ ਸੰਜੀਵ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਐਸੋਸੀਏਸ਼ਨ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਜਲੰਧਰ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਅਤੇ ਪੱਤਰਕਾਰ ਭਾਈਚਾਰੇ ਵਿਚਕਾਰ ਆਪਸੀ ਸਹਿਯੋਗ ਅਤੇ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਪੱਤਰਕਾਰਾਂ ਨਾਲ ਸੁਚੱਜਾ ਅਤੇ ਸਹਿਯੋਗੀ ਰਵੱਈਆ ਬਣਾਈ ਰੱਖਿਆ ਜਾਵੇ, ਤਾਂ ਜੋ ਆਪਣੇ ਫਰਜ਼ ਨਿਭਾਉਣ ਦੌਰਾਨ ਕਿਸੇ ਵੀ ਪੱਤਰਕਾਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਜਾਂ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਨਹਿੱਤ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਹਰ ਮਾਮਲੇ ਵਿੱਚ ਜਿੱਥੇ ਵੀ ਪੁਲਿਸ ਪ੍ਰਸ਼ਾਸਨ ਨੂੰ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਦੀ ਲੋੜ ਹੋਵੇਗੀ, ਉੱਥੇ ਐਸੋਸੀਏਸ਼ਨ ਹਮੇਸ਼ਾ ਪੂਰਾ ਸਹਿਯੋਗ ਦੇਵੇਗੀ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜਲੰਧਰ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਪਹਿਲ ਦੇ ਆਧਾਰ ‘ਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪੱਤਰਕਾਰ ਭਾਈਚਾਰੇ ਵਿਚਕਾਰ ਆਪਸੀ ਵਿਸ਼ਵਾਸ ਅਤੇ ਤਾਲਮੇਲ ਨੂੰ ਵੀ ਹਰ ਪੱਧਰ ‘ਤੇ ਕਾਇਮ ਰੱਖਿਆ ਜਾਵੇਗਾ।
ਇਸ ਮੌਕੇ ਪੁਲਿਸ ਕਮਿਸ਼ਨਰ ਦੇ ਸਹਿਯੋਗ ਨਾਲ ਐਸੋਸੀਏਸ਼ਨ ਦੇ ਪੱਤਰਕਾਰ ਸਾਥੀਆਂ ਨੂੰ ਪਹਿਚਾਣ ਪੱਤਰ (ਆਈਡੀ ਕਾਰਡ) ਵੀ ਵੰਡੇ ਗਏ। ਮੁਲਾਕਾਤ ਦੌਰਾਨ ਅਰੁਣ ਚੋਪੜਾ, ਜੋਗਰਾਜ ਸਿੰਘ ਦਿਓਲ, ਸੰਦੀਪ ਕੁਮਾਰ, ਲੱਕੀ ਬੈਸ, ਰਵੀ ਜੱਸਲ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਸਾਥੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਸਾਹਿਬ ਨਾਲ ਕੀਤੀ ਗਈ ਤੋੜਫੋੜ ਬੇਹੱਦ ਨਿੰਦਣਯੋਗ ਅਤੇ ਮੰਦਭਾਗੀ : ਵਿਜੇ ਸਾਂਪਲਾ
Next articleਸ਼੍ਰੀ ਗੁਰੂ ਰਵਿਦਾਸ ਯੂਥ ਕਲੱਬ ਅਤੇ ਮੀਮ ਭੀਮ ਖਾਲਸਾ ਸੰਗਠਨ ਵੱਲੋਂ ਫੌਜੀ ਚਮਕੌਰ ਸਿੰਘ ਭੰਗੂ ਦਾ ਸਨਮਾਨ