HOME ਕਣਕ ਦੀਆਂ ਨਵੀਆਂ ਕਿਸਮਾਂ ਪੀ ਬੀ ਡਬਲਿਊ 872 ਅਤੇ ਐਚ ਡੀ 3386...

ਕਣਕ ਦੀਆਂ ਨਵੀਆਂ ਕਿਸਮਾਂ ਪੀ ਬੀ ਡਬਲਿਊ 872 ਅਤੇ ਐਚ ਡੀ 3386 ਵਧੇਰੇ ਲਾਹੇਵੰਦ: ਬਰਾੜ

1
ਐਮ.ਡੀ ਹਰਵਿੰਦਰ ਸਿੰਘ ਬਰਾੜ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਹਾੜੀ ਦੇ ਮੌਸਮ ਦੌਰਾਨ ਪੰਜਾਬ ਵਿੱਚ ਕਣਕ ਅਨਾਜ ਦੀ ਮੁੱਖ ਫਸਲ ਹੈ ਇਸ ਦੀ ਬਿਜਾਈ ਝੋਨੇ ਤੋਂ ਬਾਅਦ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ । ਕਣਕ ਸਰਦੀ ਰੁੱਤ ਦੀ ਫਸਲ ਹੈ । ਸ਼ੁਰੂ ਵਿੱਚ ਕਣਕ ਨੂੰ ਠੰਡ ਦੀ ਲੋੜ ਹੁੰਦੀ ਹੈ । ਕਣਕ ਦੀ ਫਸਲ ਕਲਰ ਅਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਸਾਰੀਆਂ ਜ਼ਮੀਨ ਵਿੱਚ ਪੈਦਾ ਕੀਤੀ ਜਾ ਸਕਦੀ ਹੈ।  ਇਹ ਪ੍ਰਗਟਾਵਾ ਫਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ ਦੇ ਐਮ.ਡੀ ਹਰਵਿੰਦਰ ਸਿੰਘ ਬਰਾੜ ਨੇ ਕੀਤਾ । ਉਹਨਾਂ ਦੱਸਿਆ ਕਿ ਇਸ ਸਾਲ ਕਣਕ ਦੀਆਂ ਨਵੀਆਂ ਕਿਸਮਾਂ ਲਿਆਂਦੀਆਂ ਗਈਆਂ ਹਨ ਜਿਨਾਂ ਵਿੱਚੋਂ ਮੁੱਖ ਤੌਰ ਤੇ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ  ਨਵੀਂ ਕਿਸਮ ਪੀ ਬੀ ਡਬਲਿਊ 872 ਹੈ। (ਜਾਣਕਾਰੀ ਹਿਤ) ਇਸ ਦਾ  ਕੱਦ 100 ਸੈਂ. ਮੀ ਤੱਕ ਹੁੰਦਾ ਹੈ । ਇਹ ਕਿਸਮ ਤਕਰੀਬਨ 152 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ  । ਇਸ ਕਿਸਮ ਦਾ ਝਾੜ  24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ  । ਇਹ ਕਿਸਮ ਗਰਮੀ ਦੇ ਤਾਪਮਾਨ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ । ਇਹ ਕਿਸਮ ਭੂਰੀ ਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ । ਇਸ ਦਾ ਨਾੜ ਮੋਟਾ ਹੋਣ ਕਰਕੇ ਇਹ ਕਿਸਮ ਡਿੱਗਦੀ ਨਹੀਂ ਇਸ ਕਿਸਮ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ। ਇਹ ਕਿਸਮ ਅਗੇਤੀ ਅਤੇ ਪਿਛੇਤੀ ਕਿਸਮ ਹੈ । ਇਹ ਕਿਸਮ ਪੋਪੂਲਰ ਹੇਠ ਬੀਜਣ ਲਈ ਵੀ ਢੁਕਵੀਂ ਹੈ ਇਸ ਦੀ ਬਿਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਦੂਸਰੀ ਕਣਕ ਦੀ ਲਾਹੇਵੰਦ ਕਿਸਮ ਆਈ ਏ ਆਰ ਆਈ ਦਿੱਲੀ ਵੱਲੋਂ ਪਾਸ ਕਣਕ ਦੀ ਨਵੀਂ ਕਿਸਮ ਐਚ ਡੀ 3386 ਹੈ   ਇਸ ਦੀ ਬਿਜਾਈ ਦਾ  ਸਮਾਂ 25 ਅਕਤੂਬਰ  ਤੋਂ ਲੈ ਕੇ 30 ਨਵੰਬਰ ਤੱਕ ਹੈ । ਇਸ ਦਾ ਔਸਤਨ ਕਦ 100 ਸੈਂ.ਮੀ ਤੱਕ ਹੁੰਦਾ ਹੈ । ਇਹ ਕਿਸਮ 140 ਤੋਂ 145 ਦਿਨ ਵਿੱਚ ਪੱਕਦੀ ਹੈ । ਇਸ ਕਿਸਮ ਦਾ ਫੂਟਾਰਾ ਬਹੁਤ ਜ਼ਿਆਦਾ ਹੁੰਦਾ ਹੈ । ਇਹ ਕਿਸਮ ਪੀਲੀ ਕੁੰਗੀ ਤੇ ਭੂਰੀ ਕੁੰਗੀ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ ਇਸ ਕਿਸਮ ਦਾ ਝਾੜ ਹੁਣ ਤੱਕ ਆਈਆਂ ਸਾਰੀਆਂ ਕਿਸਮਾਂ ਨਾਲੋਂ ਵੱਧ ਨਿਕਲਿਆ ਹੈ । ਇਹ ਕਿਸਮ ਡਿੱਗਦੀ ਨਹੀਂ ਹੈ ਇਸ ਦੇ ਦਾਣੇ ਮੋਟੇ ਤੇ ਚਮਕਦਾਰ ਹੁੰਦੇ ਹਨ ਅਤੇ ਇਹ ਪੋਸਟਿਕ ਤੱਤਾਂ ਨਾਲ ਭਰਪੂਰ ਹੈ । ਇਸ  ਕਿਸਮ ਨੂੰ ਪੰਜਾਬ, ਹਰਿਆਣਾ, ਯੂ ਪੀ ਆਦਿ ਰਾਜਾਂ ਵਿੱਚ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਸ ਦਾ ਬੀਜ 40 ਕਿਲੋ ਪ੍ਰਤੀ ਏਕੜ ਵਿੱਚ ਪਾਉਣਾ ਚਾਹੀਦਾ ਹੈ। ਇਹ ਕਿਸਮ ਰੋਗ ਰਾਹਿਤ ਹੈ ਇਹ ਕਿਸਮ ਗਰਮੀ ਅਤੇ ਸਰਦੀ ਰੁੱਤ ਨੂੰ ਸਹਾਰਨ ਦੀ ਸਮਰੱਥਾ ਰੱਖਦੀ ਹੈ।  ਉਹਨਾਂ  ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ  ਕਿਸਮਾਂ ਡੀ ਬੀ ਡਬਲਊ 327,  ਡੀ ਬੀ ਡਬਲਊ 371, 372 , ਡੀ ਬੀ ਡਬਲਊ 222, ਡੀ ਬੀ ਡਬਲਊ 187,  ਐਚਡੀ 3086 ਵੀ ਕਿਸਮਾਂ ਵਧੇਰੇ ਲਾਹੇਵੰਦ ਹਨ ਉਹਨਾਂ ਦੱਸਿਆ ਕਿ ਚਾਰੇ ਦੀਆਂ ਕਿਸਮਾਂ ਦੀ ਬਿਜਾਈ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ ਜਿਨਾਂ ਵਿੱਚੋਂ ਬਰਸੀਮ ਬੀ ਐਲ 10, ਹਾੜੂ, ਬੀ ਐਲ 42, ਰਾਈ ਘਾਹ ਨੰਬਰ 1, ਮੱਖਣ ਘਾਹ, ਜਵਾਂ ਕੈਂਟ  ਹੋਰ ਕਿਸਮਾਂ ਛੋਲੇ ,ਮਸਰ , ਮਟਰ , ਅਲਸੀ,    ਤੋਰਿਆ,ਰਾਇਆ ਸਰੋ ,  ਗੋਭੀ ਸਰ੍ਹੋਂ ਦੀ ਬਿਜਾਈ ਕਰਕੇ ਕਿਸਾਨ ਭਰਾ  ਵਧੇਰੇ ਮੁਨਾਫਾ ਲੈ ਸਕਦੇ ਹਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਜੇ ਰਾਏ ਜੀ ਬਾਰੇ ਸੱਚਾਈ: ਯੂਪੀ ਕਾਂਗਰਸ ਪ੍ਰਧਾਨ ਅਤੇ ਉਨ੍ਹਾਂ ਦਾ ਸਿਆਸੀ ਸਫ਼ਰ
Next articleਸਵਰਗੀ ਚੇਅਰਮੈਨ ਹੰਸਰਾਜ ਗੁਪਤਾ ਦੇ 93ਵੇਂ ਜਨਮਦਿਨ ‘ਤੇ 125 ਯੂਨਿਟ ਖੂਨਦਾਨ