ਨਵਾਂ ਸਾਲ ਬਿਕਰਮੀ ਸੰਮਤ 2080 (22 ਮਾਰਚ,2023) ਈ ਓ, ਡੇਰਾਬੱਸੀ ਵਰਿੰਦਰ ਜੈਨ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਵਧਾਈ

ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ, ਮੋਹਾਲੀ : ਭਾਰਤੀ ਨਵਾਂ ਸਾਲ ਬਿਕਰਮੀ ਸੰਮਤ 2080 ਦੇ ਮੱਦੇਨਜ਼ਰ ਨਗਰ ਕੌਂਸਲ ਡੇਰਾਬੱਸੀ ਦੇ ਈ ਓ ਨੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਭਾਰਤ ਵਿਕਾਸ ਪਰਿਸ਼ਦ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਪੂਰੇ ਪੰਜਾਬ ਵਿੱਚੋਂ ਡੇਰਾਬੱਸੀ ਭਾਰਤ ਵਿਕਾਸ ਪ੍ਰੀਸ਼ਦ ਨੂੰ ਪਹਿਲਾ ਸਥਾਨ ਮਿਲਿਆ ਹੈ। ਤਕਰੀਬਨ 70 ਦੇ ਕਰੀਬ ਸਮਾਜ ਭਲਾਈ ਲਈ ਬਹੁਤ ਵਧੀਆ ਕੰਮ ਕੀਤੇ ਹਨ। ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਸੈਮੀਨਾਰ ਲਗਵਾਏ ਗਏ ਸਨ। ਜਦੋਂ ਵੀ ਸ਼ਹਿਰ ਵਿਚ ਕੋਈ ਧਾਰਮਿਕ ਪ੍ਰੋਗਰਾਮ ਹੁੰਦੇ ਹਨ, ਤਾਂ ਵੀ ਇਸ ਸੰਸਥਾ ਵੱਲੋਂ ਵੱਧ-ਚੜ੍ਹ ਕੇ ਯੋਗਦਾਨ ਕੀਤਾ ਜਾਂਦਾ ਰਿਹਾ ਹੈ। ਜੈਨ ਜੀ ਨੇ ਕਿਹਾ ਕਿ ਲੋੜਵੰਦਾਂ ਦੀ ਲਗਾਤਾਰ ਇਸ ਸੰਸਥਾ ਵੱਲੋਂ ਮਦਦ ਕੀਤੀ ਜਾ ਰਹੀ ਹੈ।ਹੋਰ ਸਮਾਜ ਭਲਾਈ ਦੇ ਕੰਮ ਲਗਾਤਾਰ ਜਾਰੀ ਹਨ। ਇਸ ਮੌਕੇ ਤੇ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਪਰਮਜੀਤ ਸੈਣੀ ਰੰਮੀ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਮਤੀ ਆਸ਼ੂ ਉਪਨੇਜਾ ਜੀ ਦੇ ਪਤੀ ਨਰੇਸ਼ ਉਪਨੇਜਾ, ਤਜਿੰਦਰ ਕਪਿਲ ਜੀ ਵੱਲੋਂਂ ਈ ਓ ਵਰਿੰਦਰ ਜੈਨ ਜੀ ਨੂੰ ਸਨਮਾਨਿਤ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੁੱਬਾ ਇਨਸਾਨ ਏ
Next articleHouthi forces conduct military drills marking 8th anniversary of Saudi intervention in Yemen