ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਅਮਰੀਕਾ ਦੇ ਨਿਊਯਾਰਕ ਸਥਿਤ ਲਾਗਾਰਡੀਆ ਏਅਰਪੋਰਟ ‘ਤੇ ਵਾਪਰੇ ਇਕ ਭਿਆਨਕ ਹਵਾਈ ਹਾਦਸੇ ਵਿੱਚ ਏਅਰ ਕੈਨੇਡਾ ਦੇ ਇੱਕ ਖੇਤਰੀ ਜਹਾਜ਼ ਦੀ ਫਾਇਰ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਪਾਇਲਟਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਯਾਤਰੀ ਅਤੇ ਕਰੂ ਮੈਂਬਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਜਹਾਜ਼ (ਫਲਾਈਟ ਨੰ ਏ ਸੀ 8646) ਵਿੱਚ 72 ਯਾਤਰੀ ਅਤੇ 4 ਕਰੂ ਮੈਂਬਰ ਸਵਾਰ ਸਨ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਰਨਵੇ ‘ਤੇ ਲੈਂਡਿੰਗ ਕਰ ਰਿਹਾ ਸੀ ਅਤੇ ਉਸ ਦੀ ਟੱਕਰ ਅੱਗ ਬੁਝਾਉਣ ਵਾਲੇ ਵਾਹਨ ਨਾਲ ਹੋ ਗਈ। ਅਧਿਕਾਰੀਆਂ ਅਨੁਸਾਰ ਇਸ ਟੱਕਰ ਵਿੱਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ, ਜਦਕਿ ਜਹਾਜ਼ ਦਾ ਅੱਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ। ਹਾਦਸੇ ਮਗਰੋਂ 39 ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਲਾਗਾਰਡੀਆ ਏਅਰਪੋਰਟ ਨੂੰ ਜਾਂਚ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਰਹੀ। ਜਾਂਚ ਅਧਿਕਾਰੀਆਂ ਵੱਲੋਂ ਹਾਦਸੇ ਦੇ ਅਸਲ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ।
https://play.google.com/store/apps/details?id=in.yourhost.samajweekly



