HOME ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

2
ਕੈਪਸ਼ਨ- ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਉਪਰੰਤ ਸਕੂਲ ਮੁਖੀ ਸੁਖਵਿੰਦਰ ਸਿੰਘ ਮਨਜਿੰਦਰ ਸਿੰਘ ਤੇ ਸਮੂਹ ਸਟਾਫ

ਕਪੂਰਥਲਾ,  (ਸਮਾਜ ਵੀਕਲੀ)   (ਕੌੜਾ )– ਸਰਕਾਰੀ ਐਲੀਮੈਟਰੀ ਸਕੂਲ ਦੰਦੂਪੁਰ ਇੱਕ ਸਾਦਾ ਤੇ ਪ੍ਰਭਾਵਸਾ਼ਲੀ ਸਮਾਗਮ ਦਾ ਆਯੋਜਨ ਸਕੂਲ ਮੁੱਖੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਦੇ ਵਿੱਚ ਪ੍ਰਵਾਸੀ ਨਵੇਂ ਦਾਖ਼ਲ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ ।ਇਸ ਦੌਰਾਨ ਸਕੂਲ ਮੁੱਖੀ ਸੁਖਵਿੰਦਰ ਸਿੰਘ ਨੇ ਮਨਜਿੰਦਰ ਸਿੰਘ,ਪਵਨਦੀਪ ਕੌਰ,ਬਲਵਿੰਦਰ ਕੌਰ ਆਂਗਨਵਾੜੀ ਰਜਵੰਤ ਕੌਰ ਆਦਿ  ਹਾਜ਼ਰੀ ਵਿੱਚ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਵਿੱਚ ਸੈਸ਼ਨ 2026- 27 ਸੰਬੰਧੀ ਦਾਖਲੇ ਸ਼ੁਰੂ ਹੋ ਚੁੱਕੇ ਹਨ। ਜਿਸ ਸੰਬੰਧੀ ਨਵੇਂ ਦਾਖਲ ਹੋਏ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਸਵਾਗਤ ਦੇ ਤੌਰ ਤੇ ਨਵੇਂ ਬੈਗ ਦੇ ਕੇ ਉਹਨਾਂ ਦਾ ਸਕੂਲ ਵਿੱਚ ਜੀ ਆਇਆ ਆਖਿਆ ਜਾਂਦਾ ਹੈ। ਇਸੇ ਤਹਿਤ ਹੀ ਸਕੂਲ ਬੈਗ ਵਿਦਿਆਰਥੀਆਂ ਨੂੰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਸਕੂਲ ਵਿੱਚ ਸਰਕਾਰ ਦੁਆਰਾ ਹਰ ਪ੍ਰਕਾਰ ਦੀਆਂ ਸਹੂਲਤਾਂ ਜਿਨ੍ਹਾਂ  ਵਿੱਚ ਮੁਫਤ ਕਿਤਾਬਾਂ, ਦੁਪਹਿਰ ਦਾ ਖਾਣਾ, ਮੁਫਤ ਵਰਦੀ ਤੇ ਹੋਰ ਸਹੂਲਤਾਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਪੜ੍ਹਾਈ ਦੀ ਗੁਣਵੱਤਾ ਸਬੰਧੀ ਮਿਸ਼ਨ ਸਮਰੱਥ 4.0 ਤਹਿਤ ਤੀਜੀ, ਚੌਥੀ ਤੇ ਪੰਜਵੀਂ ਦੇ ਬੱਚਿਆਂ ਨੂੰ ਅੱਖਰ ਗਿਆਨ ਨਾਲ ਭਰਪੂਰ ਕੀਤਾ ਜਾਂਦਾ ਹੈ। ਉਹਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ। ਇਹ ਮੌਕੇ ਤੇ ਮਨਜਿੰਦਰ ਸਿੰਘ,ਪਵਨਦੀਪ ਕੌਰ,ਬਲਵਿੰਦਰ ਕੌਰ ਆਂਗਨਵਾੜੀ ਰਜਵੰਤ ਕੌਰ ਆਦਿ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਾਵਰਕਾਮ ਪੈਨਸ਼ਨਰਜ ਵੱਲੋਂ ਡਿਜੀਟਲ ਲਾਈਵ ਸਰਟੀਫਿਕੇਟ ਖਿਲਾਫ ਰੋਸ ਪ੍ਰਦਰਸ਼ਨ
Next articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਦੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਦੀ ਲਗਾਈ ਝੜੀ