ਜ਼ਿਲ੍ਹੇ ਦੇ ਵੱਖ ਵੱਖ ਸਿੱਖਿਆ ਬਲਾਕਾਂ ਦੇ ਨਵਨਿਯੁਕਤ ਅਧਿਆਪਕਾਂ ਨੇ ਭਾਗ ਲਿਆ
ਕਪੂਰਥਲਾ, (ਸਮਾਜ ਵੀਕਲੀ) ( ਪੱਤਰ ਪ੍ਰੇਰਕ)– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ, ਵਿੱਦਿਆ ਪ੍ਰਵੇਸ਼, ਨਿਪੁੰਨ ਭਾਰਤ, ਮਿਸ਼ਨ ਸਮਰੱਥ ਤਹਿਤ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾ ਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਡਾਇਟ ਸੀਨੀਅਰ ਲੈਕਚਰਰ ਸੁਰਜੀਤ ਕੌਰ ਦੀ ਦੇਖ ਰੇਖ ਹੇਠ ਜ਼ਿਲ੍ਹੇ ਦੇ ਵੱਖ ਵੱਖ ਸਿੱਖਿਆ ਬਲਾਕਾਂ ਦੇ ਅਧਿਆਪਕਾਂ ਦਾ ਇੱਕ ਰੋਜ਼ਾ ਸੈਮੀਨਾਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਖੇ ਲਗਾਇਆ ਗਿਆ।। ਉਕਤ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ ।ਇਸ ਸੈਮੀਨਾਰ ਦੇ ਵਿਚ ਵਿਸ਼ੇਸ਼ ਤੌਰ ਤੇ ਡਾਇਟ ਦੇ ਸੀਨੀਅਰ ਲੈਕਚਰਾਰ ਸੁਰਜੀਤ ਕੌਰ ਤੇ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ ਨੇ ਸ਼ਿਰਕਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ, ਵਿੱਦਿਆ ਪ੍ਰਵੇਸ਼, ਨਿਪੁੰਨ ਭਾਰਤ, ਮਿਸ਼ਨ ਸਮਰੱਥ ਟੀਚੇ, ਗਤੀਵਿਧੀਆਂ, ਟੈਸਟਿੰਗ ਪ੍ਰੋਸੈੱਸ, ਟੀ ਐੱਲ ਐੱਮ ਦੀ ਵਰਤੋਂ, ਵਰਕਬੁੱਕਸ ਦੀ ਵਰਤੋਂ ਸੰਬੰਧਿਤ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਆਖਿਆ। ਰਿਸੋਰਸ ਪਰਸਨ ਦੇ ਤੌਰ ਤੇ ਡਾਕਟਰ ਪਰਮਜੀਤ ਕੌਰ ਤੇ ਪਵਨ ਕੁਮਾਰ ਜੋਸ਼ੀ ਨੇ ਅਧਿਆਪਕਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਤਸੱਲੀਬਖ਼ਸ਼ ਢੰਗ ਨਾਲ ਦਿੱਤੇ।ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਕਿ ਤੁਸੀਂ ਸਟੇਟ ਵੱਲੋਂ ਦਿੱਤੇ ਏਜੰਡੇ ਤੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਹਰ ਸੰਭਵ ਯਤਨ ਕਰੋਗੇ ਸਾਨੂੰ ਉਮੀਦ ਹੈ ਕਿ ਤੁਸੀ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.sa



