ਇੰਪਰੂਵਮੈਂਟ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤੇਜਵੰਤ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਫੋਟੋ ਕੈਪਸ਼ਨ: ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਇੰਪਰੂਵਮੈਂਟ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤੇਜਵੰਤ ਸਿੰਘ, ਨਾਲ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਅਤੇ ਹੋਰ।

ਕੈਪਟਨ ਦੇ ਤਜਰਬੇ ਅਤੇ ਸਿੱਧੂ ਦੇ ਜੋਸ਼ ਸਦਕਾ ਪੰਜਾਬ ਵਿੱਚ ਮੁੜ ਆਏਗੀ ਕਾਂਗਰਸ ਦੀ ਸਰਕਾਰ- ਚੀਮਾ

ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)-ਕਾਂਗਰਸ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਤਜਰਬੇ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਜੋਸ਼ ਸਦਕਾ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਸਰਕਾਰ ਬਣਾਏਗੀ, ਇਹ ਦਾਅਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤੇਜਵੰਤ ਸਿੰਘ ਅਤੇ ਡਾਇਰੈਕਟਰ ਅਜੀਤਪਾਲ ਸਿੰਘ ਬਾਜਵਾ, ਹਰਚਰਨ ਸਿੰਘ ਬੱਗਾ, ਰਮੇਸ਼ ਡਡਵਿੰਡੀ, ਕੋੌਸਲਰ ਸੰਤਪ੍ਰੀਤ ਸਿੰਘ, ਕੌਂਸਲਰ ਪੂਜਾ ਰਾਣੀ ਅਤੇ ਕੌਂਸਲਰ ਸੰਯੋਗਿਤਾ ਮਰਵਾਹਾ ਨੂੰ ਮੁਬਾਰਕਾਂ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦਾ ਆਧਾਰ ਪੂਰੀ ਤਰਾਂ ਖਤਮ ਹੋ ਚੁੱਕਾ ਹੈ ਅਤੇ ਸਿੱਧੂ ਦੇ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਉਨ੍ਹਾਂ ਦੀਆਂ ਬਚੀਆਂ ਖੁਚੀਆਂ ਉਮੀਦਾਂ ਤੇ ਪਾਣੀ ਫਿਰ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਹੁਣ ਕਾਂਗਰਸ ਪਾਰਟੀ ਖ਼ਿਲਾਫ਼ ਕੋਈ ਮੁੱਦਾ ਨਹੀਂ ਬਚਿਆ ਹੈ ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦਾ ਇੰਪਰੂਵਮੈਂਟ ਟਰੱਸਟ ਰਾਹੀਂ ਨਗਰ ਕੌਂਸਲ ਦੇ ਨਾਲ ਮਿਲ ਕੇ ਵੱਡੀ ਪੱਧਰ ਤੇ ਵਿਕਾਸ ਕੀਤਾ ਜਾਵੇਗਾ। ਵਿਧਾਇਕ ਚੀਮਾ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਕੋਲ ਹੁਣ ਲੜਾਈ ਵਿਕਾਸ ਦੀ ਨਹੀਂ ਸਗੋਂ ਟਿਕਟ ਦੀ ਦੌੜ ਦੀ ਹੈ। ਨਵਨਿਯੁਕਤ ਚੇਅਰਮੈਨ ਤੇਜਵੰਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜ਼ਿੰਮੇਵਾਰੀ ਸਮੂਹ ਮੈਂਬਰਾਨ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈਕੇ ਨਿਭਾਉਣਗੇ। ਉਪਰੰਤ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਨਵਨਿਯੁਕਤ ਚੇਅਰਮੈਨ ਤੇਜਵੰਤ ਸਿੰਘ ਸਮੂਹ ਮੈਂਬਰਾਨ ਅਤੇ ਵੱਡੀ ਗਿਣਤੀ ਚ ਕਾਂਗਰਸੀ ਆਗੂ ਤੇ ਵਰਕਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ।

ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਡੈਲੀਗੇਟ ਜਸਪਾਲ ਕੌਰ ਚੀਮਾ, ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਸਿੰਘ ਪੱਪਾ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਕੰਬੋਜ ਭਲਾਈ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਨਗਰ ਕੌਂਸਲ ਸੁਲਤਾਨਪੁਰ ਲੋਧੀ ਪ੍ਰਧਾਨ ਦੀਪਕ ਧੀਰ ਰਾਜੂ, ਸਰਪੰਚ ਰਾਜੂ ਢਿੱਲੋਂ, ਕਾਂਗਰਸੀ ਆਗੂ ਜਗਜੀਤ ਸਿੰਘ ਚੰਦੀ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਲਖਵਿੰਦਰ ਸਿੰਘ ਤਾਸ਼ਪੁਰ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਲਾਭ ਸਿੰਘ ਧੰਜੂ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਰਪੰਚ ਲਾਡੀ ਅੱਲੁੂਵਾਲ, ਸਰਪੰਚ ਛਿੰਦਰ ਸਿੰਘ ਬੁੂਸੋਵਾਲ,ਸਰਪੰਚ ਗੁਰਵਿੰਦਰ ਸਿੰਘ ਮੀਰੇ, ਸਰਪੰਚ ਜੋਬਨਦੀਪ ਸਿੰਘ ਹਾਜੀਪੁਰ, ਸਰਪੰਚ ਗੁਲਜ਼ਾਰ ਸਿੰਘ ਮਿਆਣੀ, ਨੰਬਰਦਾਰ ਮਲਕੀਤ ਸਿੰਘ ਡਡਵਿੰਡੀ, ਸਰਪੰਚ ਕਸ਼ਮੀਰ ਸਿੰਘ, ਪੀ ਏ ਰਵਿੰਦਰ ਰਵੀ, ਪੀ ਏ ਬਲਜਿੰਦਰ ਸਿੰਘ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਸੰਦੀਪ ਸਿੰਘ ਕਲਸੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਮਹਿਲਾ ਵਿੰਗ ਦੇ ਪ੍ਰਧਾਨ ਸੁਨੀਤਾ ਧੀਰ, ਡਾ ਹਰਜੀਤ ਸਿੰਘ, ਮਾਨਵ ਜ਼ੈਲਦਾਰ, ਜੈਪਾਲ ਧੀਂਗਡ਼ਾ, ਡਿੰਪਲ ਟੰਡਨ, ਹੌਬੀ ਜੈਨ, ਚਾਚਾ ਸੁਰਿੰਦਰਜੀਤ ਸਿੰਘ, ਨਰਿੰਦਰ ਸਿੰਘ ਪੰਨੂ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਚਰਨ ਕਮਲ ਪਿੰਟਾ, ਗੁਰਦਿਆਲ ਅਰੋੜਾ, ਸਤਪਾਲ ਮਨਚੰਦਾ, ਹੀਰਾ ਸਿੰਘ ਠੇਕੇਦਾਰ, ਅਮਨਦੀਪ ਰਾਜਾ, ਐਡਵੋਕੇਟ ਤਰੁਨ ਪੁਰੀ, ਕੌਂਸਲਰ ਪਵਨ ਕਨੋਜੀਆ, ਗੁਰਜੀਤ ਕੌਰ ਸਾਬਕਾ ਕੌਂਸਲਰ, ਰੰਮੀ ਗੁਪਤਾ, ਸਮੁੰਦਰ ਸਿੰਘ ਢਿੱਲੋਂ, ਰਮਿੰਦਰ ਕੌਰ ਆਦਿ ਵੀ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ‘ਚ ‘ਚਿੱਟੇ ਇਨਕਲਾਬ’ ਦੇ ਮੋਹਰੀ/ਸੁਪਨਸਾਜ਼ ਸਨ ਡਾ. ਵਰਗੀਜ਼ ਕੁਰੀਅਨ
Next articleਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਬਣੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਪ੍ਰਧਾਨ