HOME ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਨਵਾਂਸ਼ਹਿਰ ਪਹੁੰਚਣ ‘ਤੇ ਸ਼ਾਨਦਾਰ...

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਨਵਾਂਸ਼ਹਿਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ; ਐਨ.ਐਮ.ਐਮ ਟੀਮ ਵੱਲੋਂ ਡੱਟ ਕੇ ਸਾਥ ਦੇਣ ਦਾ ਐਲਾਨ

1

ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀ ਅਗਵਾਈ ਹੇਠ ਆਉਣ ਵਾਲੀਆਂ ਚੋਣਾਂ ਵਿੱਚ ਦਰਜ ਕਰਾਂਗੇ ਇਤਿਹਾਸਕ ਜਿੱਤ: ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ):ਇਲਾਕੇ ਦੇ ਸਿਆਸੀ ਸੰਗਠਨ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਦਾ ਨਵਾਂਸ਼ਹਿਰ ਵਿਖੇ ਪਹਿਲੀ ਵਾਰ ਪਹੁੰਚਣ ‘ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ ਐਨ.ਐਮ.ਐਮ.  ਦੇ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਦੀ ਅਗਵਾਈ ਵਿੱਚ ਪਹੁੰਚੀ ਟੀਮ ਨੇ ਨਵ-ਨਿਯੁਕਤ ਪ੍ਰਧਾਨ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਮਾਗਮ ਦੌਰਾਨ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਨੇ ਪੂਰੀ ਟੀਮ ਵੱਲੋਂ ਨਵੇਂ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਐਨ.ਐਮ.ਐਮ. ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਨਵਾਂਸ਼ਹਿਰ ਹਮੇਸ਼ਾ ਉਨ੍ਹਾਂ ਦੇ ਨਾਲ ਚਟਾਨ ਵਾਂਗ ਡੱਟ ਕੇ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਸੰਜੀਵ ਚੌਧਰੀ ਇੱਕ ਨੌਜਵਾਨ, ਜੁਝਾਰੂ ਅਤੇ ਬੇਹੱਦ ਇਮਾਨਦਾਰ ਸ਼ਖਸੀਅਤ ਹਨ, ਜਿਨ੍ਹਾਂ ਦੀ ਅਗਵਾਈ ਹੇਠ ਸੰਗਠਨ ਦਿਨ-ਦੁਗਣੀ ਤੇ ਰਾਤ-ਚੌਗਣੀ ਉੱਨਤੀ ਕਰੇਗਾ।ਇਸ ਮੌਕੇ ਹਾਜ਼ਰ ਵਰਕਰਾਂ ਅਤੇ ਅਹੁਦੇਦਾਰਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੇ ਹਰ ਇੱਕ ਛੋਟੇ-ਵੱਡੇ ਵਰਕਰ ਅਤੇ ਆਗੂ ਦੇ ਮਾਣ-ਸਤਿਕਾਰ ਦੀ ਬਹਾਲੀ ਲਈ ਹਮੇਸ਼ਾ ਤਿਆਰ ਰਹਿਣਗੇ ਅਤੇ ਹਰ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੀ ਪਿੱਠ ‘ਤੇ ਮਜ਼ਬੂਤੀ ਨਾਲ ਖੜ੍ਹੇ ਹੋਣਗੇ। ਜ਼ਿਲ੍ਹਾ ਪ੍ਰਧਾਨ ਵੱਲੋਂ ਦਿੱਤੇ ਗਏ ਇਸ ਭਰੋਸੇ ਨੇ ਉੱਥੇ ਮੌਜੂਦ ਤਮਾਮ ਵਰਕਰਾਂ ਅੰਦਰ ਨਵਾਂ ਜੋਸ਼ ਭਰ ਦਿੱਤਾ, ਜੋ ਕਿ ਸੰਗਠਨ ਦੀ ਚੜ੍ਹਦੀ ਕਲਾ ਲਈ ਬੇਹੱਦ ਹੌਸਲਾ ਅਫ਼ਜ਼ਾਈ ਕਰਨ ਵਾਲਾ ਸਾਬਤ ਹੋਇਆ। ਸਮਾਗਮ ਦੇ ਅਖੀਰ ਵਿੱਚ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਨੇ ਸਮੁੱਚੀ ਟੀਮ ਦਾ ਆਭਾਰ ਪ੍ਰਗਟ ਕਰਦਿਆਂ ਦਾਅਵਾ ਕੀਤਾ ਕਿ ਅੱਜ ਦੇ ਇਸ ਸਵਾਗਤੀ ਸਮਾਗਮ ਨੇ ਵਿਰੋਧੀਆਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਪੂਰੇ ਦਾਅਵੇ ਨਾਲ ਕਿਹਾ ਕਿ ਟੀਮ ਦੇ ਇਸੇ ਆਪਸੀ ਤਾਲਮੇਲ, ਅਟੁੱਟ ਏਕਤਾ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਦੇ ਸਦਕਾ ਆਉਣ ਵਾਲੀਆਂ ਚੋਣਾਂ ਵਿੱਚ ਪੂਰੇ ਜ਼ਿਲ੍ਹੇ ਅੰਦਰ ਇੱਕ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਐਨ.ਐਮ.ਐਮ ਟੀਮ ਦੇ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਨਵੀਂ ਲੀਡਰਸ਼ਿਪ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਲਾਨਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ – ਪਟਕੇ ਦੀ ਕੁਸ਼ਤੀ ਪਲਵਿੰਦਰ ਪੱਟੀ ਨੇ ਜਿੱਤੀ
Next articleਲੈਂਡ ਪੂਲਿੰਗ ਪਾਲਿਸੀ ਅਤੇ ਪਾਣੀਆਂ ਦੇ ਮਸਲੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਖਿੱਚੀ ਤਿਆਰੀ; 13 ਜੁਲਾਈ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਨਿਕਲੇਗਾ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ