
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ. ) ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਸ਼ਹਿਰ ਦੀਆਂ ਸਿੰਘ ਸਭਾਵਾਂ, ਸਿੱਖ ਜੱਥੇਬੰਦੀਆਂ ਅਤੇ ਸੰਪਰਦਾਵਾਂ, ਧਾਰਮਿਕ ਜੱਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਕੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਬਣੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੰਘ ਸਭਾਵਾਂ, ਸਿੱਖ ਜੱਥੇਬੰਦੀਆਂ, ਸੰਪਰਦਾਵਾਂ, ਇਸਤਰੀ ਸਤਿਸੰਗ ਸਭਾਵਾਂ ਵੱਲੋਂ ਲੁਧਿਆਣਾ ਵਿਖੇ ਵੱਡਾ ਸਮਾਗਮ ਕਰਕੇ ਵਿਸ਼ੇਸ਼ ਤੌਰ ਤੇ ਜਲਦ ਸਨਮਾਨ ਕੀਤਾ ਜਾਵੇਗਾ। ਜੱਥੇਦਾਰ ਗਾਬੜੀਆ ਨੇ ਦੱਸਿਆ ਕਿ ਜਲਦ ਹੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਗੁਰਦੁਆਰਾ ਸਿੰਘ ਸਭਾ ਕਲਗੀਧਰ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਰਣਜੋਧ ਸਿੰਘ ਅਤੇ ਹੋਰ ਸਿੰਘ ਸਭਾਵਾਂ ਦੇ ਮੁਖੀਆਂ ਨੂੰ ਨਾਲ ਲੈ ਕੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਸਮਾਂ ਮੰਗਿਆ ਜਾਵੇਗਾ ਜਿਸ ਤੋਂ ਬਾਅਦ ਤਾਰੀਖ਼ ਅਤੇ ਸਨਮਾਨ ਵਾਲੀ ਜਗ੍ਹਾ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਬਾਬਾ ਅਜੀਤ ਸਿੰਘ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਪ੍ਰਲਾਦ ਸਿੰਘ ਢੱਲ, ਧਰਮ ਸਿੰਘ ਬਾਜਵਾ, ਰਛਪਾਲ ਸਿੰਘ ਫੌਜੀ, ਕਰਮਬੀਰ ਸਿੰਘ ਮੱਕੜ, ਹਰਮੋਹਨ ਸਿੰਘ ਸਰਹੱਦੀ, ਜਗਜੀਤ ਸਿੰਘ ਜੱਗਾ, ਦਲਵਿੰਦਰ ਸਿੰਘ ਘੁੰਮਣ, ਸਿਮਰਨਜੀਤ ਸਿੰਘ, ਅਮਨਪ੍ਰੀਤ ਸਿੰਘ, ਗੁਰਿੰਦਰ ਸਿੰਘ ਜੌਲੀ ਪ੍ਰਧਾਨ ਮੰਨਾ ਸਿੰਘ ਨਗਰ, ਅਰਵਿੰਦਰ ਪਾਲ ਸਿੰਘ ਟੋਨੀ, ਅਮਰਜੀਤ ਸਿੰਘ ਹੈਪੀ, ਪਰਮਪਾਲ ਸਿੰਘ ਬਿੱਟੀ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj