ਅਕਾਲੀ ਦਲ (ਸੰਯੁਕਤ) ਦੇ ਨਵਨਿਯੁਕਤ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਸਨਮਾਨਿਤ

ਫੋਟੋ ਕੈਪਸ਼ਨ -ਪਿੰਡ ਬਰਿਆਲ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੂੰ ਸਨਮਾਨਿਤ ਕਰਦੇ ਹੋਏ ਐਸ ਸੀ ਵਿੰਗ ਦੇ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਤੇ ਹੋਰ।

ਸ਼ਾਮਚੁਰਾਸੀ, (ਕੁਲਦੀਪ ਚੁੰਬਰ)- ਹਲਕਾ ਸ਼ਾਮਚੁਰਾਸੀ ਦੇ ਪਿੰਡ ਬਰਿਆਲ ਵਿਖੇ ਸੀਨੀਅਰ ਆਗੂ ਬਲਵੰਤ ਸਿੰਘ ਬਰਿਆਲ ਦੇ ਪ੍ਰਬੰਧਾਂ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਸ਼ਾਮਿਲ ਹੋਏ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਐਸ ਸੀ ਵਿੰਗ ਦੇ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਮਾਸਟਰ ਕੁਲਵਿੰਦਰ ਸਿੰਘ ਜੰਡਾ ਦੀ ਕੌਮੀ ਮੀਤ ਪ੍ਰਧਾਨ ਵਜੋਂ ਹੋਈ ਨਿਯੁਕਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਹੋਰ ਬੱਲ ਮਿਲੇਗਾ। ਇਸ ਮੌਕੇ ਨਵ-ਨਿਯੁਕਤ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਹਾਈ ਕਮਾਨ ਦਾ ਧੰਨਵਾਦ ਕੀਤਾ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵੰਤ ਸਿੰਘ ਬਰਿਆਲ, ਮਾਸਟਰ ਗੁਰਦਿਆਲ ਸਿੰਘ, ਨੰਬਰਦਾਰ ਹਰਭਜਨ ਸਿੰਘ, ਨੰਬਰਦਾਰ ਜੋਗਿੰਦਰ ਸਿੰਘ ਗਰੋਆ, ਜੀਵਨ ਕੁਮਾਰ, ਅਮਰੀਕ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਵੀ ਸ਼ਾਮਿਲ ਹੋਏ।

 

Previous articleUS, Russia send tough messages ahead of Biden-Putin summit
Next article** ਦੋ ਮੂਹੀਂ **