ਨਵ ਨਿਯੁਕਤ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਸਨਮਾਨਿਤ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਈ ਟੀ ਟੀ ਸੈਸ਼ਨ 1994-96 ਦੇ ਸਾਹਿਪਾਠੀ ਅਧਿਆਪਕਾਂ ਵੱਲੋਂ ਨਵੇਂ ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਦੇ ਸਨਮਾਨ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ  ਗੁਰਭਜਨ ਸਿੰਘ ਲਾਸਾਨੀ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੋਲਦੇ ਹੋਏ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਨੇ ਡਾਕਟਰ ਬਲਵਿੰਦਰ ਸਿੰਘ ਬੱਟੂ ਨੂੰ ਉੱਧਮੀ ਅਤੇ ਉਤਸ਼ਾਹੀ ਸ਼ਖਸ਼ੀਅਤ ਵਜੋਂ ਪ੍ਰਸ਼ੰਸਾ ਕਰਦੇ ਹੋਏ ਉਹਨਾਂ ਨੂੰ ਮਿਲੀ ਨਵੀਂ ਜਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਸੀਨੀਅਰ ਸਾਥੀ ਰੰਗੇਜ ਸਿੰਘ ਬੂਸੋਵਾਲ ਨੇ ਨਵ ਨਿਯੁਕਤ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਨੂੰ ਮਿਲਾਪੜੇ ਤੇ ਸਿਰੜੀ ਸੁਭਾਅ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਜੈਮਲ ਸਿੰਘ ਨੇ ਸਾਲ 1994 ਤੋਂ 1996 ਦੇ ਅਧਿਆਪਕ ਟ੍ਰੇਨਿੰਗ ਸਮੇਂ ਦੀਆਂ ਯਾਦਾਂ ਹਾਜ਼ਰ ਸਾਥੀਆਂ ਨਾਲ ਸਾਂਝੀਆਂ ਕੀਤੀਆਂ ਤੇ ਸੰਘਰਸ਼ ਦੇ ਯਾਦਗਾਰੀ ਪਲਾਂ ਨੂੰ ਯਾਦ ਕੀਤਾ। ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਭਜਨ ਸਿੰਘ ਲਸਾਨੀ ਨੇ ਬਲਵਿੰਦਰ ਸਿੰਘ ਬੱਟੂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵ ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਨੇ ਸਾਥੀਆਂ ਵੱਲੋਂ ਮਿਲੇ ਮਾਣ ਸਤਿਕਾਰ ਲਈ ਉਹਨਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਬਿਕਰਮਜੀਤ ਸਿੰਘ, ਸ਼ਿਵਦੇਵ ਸਿੰਘ, ਜਸਵਿੰਦਰ ਸਿੰਘ ਚੀਮਾ, ਕੁਲਦੀਪ ਸਿੰਘ,ਰਣਜੀਤ ਸਿੰਘ ਧਾਮੀ ,ਰਾਜ ਕੁਮਾਰ, ਬਲਵਿੰਦਰ ਸਿੰਘ ਫਜਲਾਬਾਦ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਜੰਮੂ, ਅਸ਼ੋਕ ਕੁਮਾਰ ਢਿੱਲਵਾਂ, ਗੁਰਦੀਪ ਸਿੰਘ ਹਮੀਰਾ, ਨਵਤੇਜ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਔਜਲਾ, ਚਰਨਦਾਸ ਬਲੱਗਣ, ਪ੍ਰਵੀਨ ਕੁਮਾਰ ਵਰਮਾ ਤੇ ਹੋਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਪੋਸ਼ਣ ਮਹੀਨਾ 2024 ਅਧੀਨ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ
Next articleਕਲਸਟਰ ਵਾਲੀਬਾਲ ਟੂਰਨਾਮੈਂਟ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਉੱਪ ਜੇਤੂ