ਅੱਪਰਾ ਦੀ ਨਵੀਂ ਚੁਣੀ ਪੰਚਾਇਤ ਨੇ ਆਮ ਇਜਲਾਸ ਬੁਲਾ ਕੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

*ਕੂੜੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਕੀਤਾ ਜਾਵੇਗਾ ਯੋਗ ਪ੍ਰਬੰਧ*ਸਿਵਲ ਹਸਪਤਾਲ ਦੀ ਨਵੀਂ ਇਮਾਰਤ ਲਈ ਪੰਚਾਇਤੀ ਜ਼ਮੀਨ ਦਿੱਤੀ ਜਾਵੇਗੀ*ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਕੇ ਨਜ਼ਾਇਜ਼ ਕਬਜ਼ੇ ਹਟਵਾਏ ਜਾਣਗੇ-ਸਰਪੰਚ ਵਿਨੈ ਕੁਮਾਰ ਅੱਪਰਾ

ਫਿਲੌਰ/ਅੱਪਰਾ  (ਸਮਾਜ ਵੀਕਲੀ) (ਜੱਸੀ)-ਅੱਪਰਾ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਚੁਣੇ ਗਏ ਸਰਪੰਚ ਵਿਨੈ ਕੁਮਾਰ ਅੱਪਰਾ ਦੀ ਅਗਵਾਈ ਵਿੱਚ ਨਵੀਂ ਪੰਚਾਇਤ ਦੇ ਕੰਮਾਂ ਦੀ ਸ਼ੁਰੂਆਤ ਇੱਕ ਆਮ ਇਜਲਾਸ ਨਾਲ ਕੀਤੀ ਗਈ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਅੱਪਰਾ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਪੰਚਾਇਤ ਸਕੱਤਰ, ਜਗਮੇਲ ਸਿੰਘ ਜੱਗੀ (ਜਰਮਨ) ਅਤੇ ਸਮੂਹ ਪੰਚਾਇਤ ਮੈਂਬਰ ਕੁਲਦੀਪ ਸਿੰਘ ਜੌਹਲ, ਹਰਬੰਸ ਲਾਲ ਮਾਨਸਾ, ਨੀਲਮ ਦੇਵੀ, ਸੀਮਾ ਰਾਣੀ, ਰੂਪ ਲਾਲ, ਮੋਹਨ ਲਾਲ, ਪਰਮਜੀਤ ਸਿੰਘ, ਹਰਜੀਤ ਸਿੰਘ ਸਿੱਧੂ, ਕਾਜਲ ਅਰੋੜਾ, ਪਰਮਜੀਤ ਕੌਰ ਅਤੇ ਬਲਜੀਤ ਕੌਰ ਹਾਜ਼ਰ ਸਨ। ਇਸ ਮੌਕੇ ਆਮ ਲੋਕਾਂ ਨੇ ਕਿਹਾ ਕਿ ਅੱਪਰਾ ਦੀ ਮੁੱਖ ਸਮੱਸਿਆ ਕੂੜਾ ਅਤੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਹੈ। ਇਸ ਮੌਕੇ ਸਰਪੰਚ ਵਿਨੈ ਕੁਮਾਰ ਅੱਪਰਾ ਨੇ ਕਿਹਾ ਕਿ ਕੂੜੇ ਦੀ ਸਮੱਸਿਆ ਦੇ ਹੱਲ ਲਈ ਇੱਕ ਐੱਨ. ਜੀ. ਓ ਸੰਸਥਾ ਦੇ ਸਹਿਯੋਗ ਨਾਲ ਇੱਕ ਵੱਡਾ ਕੂੜਾ ਡੰਪ ਬਣਾਇਆ ਜਾਵੇਗਾ ਅਤੇ ਇਸ ਤੋਂ ਹੋਣ ਵਾਲੀ ਆਮਦਨ ਵੀ ਅੱਪਰਾ ਦੇ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ। ਸਰਪੰਚ ਵਿਨੈ ਕੁਮਾਰ ਅੱਪਰਾ ਨੇ ਕਿਹਾ ਕਿ ਅੱਪਰਾ ਦੀ ਸਭ ਤੋਂ ਵੱਡੀ ਸਮੱਸਿਆ ਸਿਵਲ ਹਸਪਤਾਲ ਦੀ ਹੈ, ਇਸ ਲਈ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਬਣਾਉਣ ਲਈ ਮਤਾ ਪਾਸ ਕਰਕੇ ਪੰਚਾਇਤੀ ਜ਼ਮੀਨ ਦਿੱਤੀ ਜਾਵੇਗੀ, ਜਿਸ ‘ਤੇ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਜਾ ਸਕਦੀ ਹੈ | ਗੰਦੇ ਪਾਣੀ ਦੀ ਨਿਕਾਸੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਅਪਣਾਇਆ ਜਾਵੇਗਾ ਅਤੇ ਇਸ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੀ ਅੱਪਰਾ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਉੱਥੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣਗੇ | ਇਸ ਮੌਕੇ ਕਾਲਾ ਟਿੱਕੀਆਂ ਵਾਲਾ, ਗੁਰਜੀਤ ਸਿੰਘ ਪ੍ਰਧਾਨ ਆੜਤੀ ਯੂਨੀਅਨ, ਮੁਕੇਸ਼ ਦਾਦਰਾ ਸਾਬਕਾ ਪੰਚਾਇਤ ਮੈਂਬਰ, ਰੂਪ ਲਾਲ, ਸੋਮ ਨਾਥ ਸਾਬਕਾ ਪੰਚ, ਸਤਪਾਲ ਪੇਟੀਆਂ ਵਾਲਾ, ਪ੍ਰਿੰਸੀਪਲ ਸ਼ਿਵ ਕੁਮਾਰ ਗੌਤਮ, ਮਾਸਟਰ ਜੋਗਰਾਜ ਚੰਦੜ, ਕੁਲਵਿੰਦਰ ਕਿੰਦਾ ਸਾਬਕਾ ਪੰਚ, ਦੀਪਕ ਸਟੂਡੀਓ, ਨਰੇਸ਼ ਬਜਾਜ, ਮੋਹਨ ਲਾਲ ਸੇਵਾਮੁਕਤ ਬੈਂਕ ਕਰਮਚਾਰੀ, ਗੱਟੂ ਹਲਵਾਈ, ਵਿੱਕੀ ਅੱਪਰਾ ਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੇਵਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸ਼ੋਸੀਏਸ਼ਨ ਪੰਜਾਬ ਨੇ ਜੱਥੇਦਾਰ ਨਿਮਾਣਾ ਨੂੰ ਕੀਤਾ ਸਨਮਾਨਿਤ
Next articleਵਾਰਡ ਨੰਬਰ ਚਾਰ ਵਿੱਚੋਂ ਅਕਾਲੀ ਦਲ ਹਾਰ ਡਰੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜਿਆ- ਸੁਰਿੰਦਰ ਸ਼ਿੰਦੀ