ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਤੇ ਐਮ.ਪੀ. ਰਾਜਾ ਵੜਿੰਗ ਦਾ ਲਗਾਤਾਰ ਸੀਨੀਅਰ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਵਰਤਾਉ ਕਰਨਾ ਸਿੱਧੇ ਰੂਪ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਢਾਹ ਲਗਾਉਣ ਵਾਲੀ ਕਾਰਵਾਈ ਹੈ। ਜਿਸ ਦੇ ਸਦਕਾ ਟਕਸਾਲੀ ਕਾਂਗਰਸੀ ਆਗੂ ਤੇ ਵਰਕਰ ਕਿਸੇ ਵੇਲੇ ਵੀ ਰਾਜਾ ਵੜਿੰਗ ਦੇ ਖਿਲਾਫ਼ ਬਗਾਵਤ ਕਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉੱਘੇ ਸਿਆਸਤਦਾਨ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ: ਗੁਰਚਰਨ ਸਿੰਘ ਖੁਰਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਤੇ ਐਮ.ਪੀ. ਰਾਜਾ ਵੜਿੰਗ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਟਕਸਾਲੀ ਕਾਂਗਰਸੀ ਆਗੂ, ਸਾਬਕਾ ਮੰਤਰੀ ਅਤੇ 6 ਵਾਰ ਵਿਧਾਇਕ ਰਹੇ ਸ਼੍ਰੀ ਰਕੇਸ਼ ਪਾਂਡੇ ਨੂੰ ਆਪਣੇ ਨਾਲ ਬਿਠਾਉਣ ਦੀ ਬਜਾਏ ਆਪਣੇ ਪਿੱਛੇ ਬੈਠਾਇਆ ਗਿਆ, ਉਹ ਸਮੁੱਚੀ ਕਾਂਗਰਸ ਪਾਰਟੀ ਲਈ ਸ਼ਰਮਨਾਕ ਗੱਲ ਹੈ । ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਜਿਸ ਕਦਰ ਆਪਣੇ ਚਹੇਤੇ ਜੂਨੀਅਰ ਕਾਂਗਰਸੀ ਆਗੂਆਂ ਨੂੰ ਅੱਗੇ ਆਪਣੇ ਨਾਲ ਬਿਠਾਉਣਾ ਤੇ ਸਾਬਕਾ ਮੰਤਰੀ ਅਤੇ 6 ਵਾਰ ਵਿਧਾਇਕ ਰਹੇ ਸ਼੍ਰੀ ਰਕੇਸ਼ ਪਾਂਡੇ ਨੂੰ ਆਪਣੇ ਪਿੱਛੇ ਬਿਠਾਉਣਾ ਉਨ੍ਹਾਂ ਦੀ ਸੌੜੀ ਸੋਚ ਦਾ ਖੱਲ੍ਹਾ ਪ੍ਰਗਵਾਵਾ ਹੈ । ਜਿਸ ਨਾਲ ਲਗਾਤਾਰ ਪੰਜਾਬ ਕਾਂਗਰਸ ਅੰਦਰ ਵੱਡੀ ਪੱਧਰ ਤੇ ਧੜੇਬੰਦੀ ਵੱਧ ਰਹੀ ਹੈ । ਉਨ੍ਹਾਂ ਨੇ ਦੋਸ਼ ਲਗਾਉਦਿਆਂ ਹੋਇਆਂ ਕਿਹਾ ਕਿ ਟਕਸਾਲੀ ਕਾਂਗਰਸੀਆਂ ਨੂੰ ਵਿਸਾਰਨ ਵਾਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੌਜੂਦਾ ਪ੍ਰਧਾਨ ਤੇ ਐਮ.ਪੀ. ਰਾਜਾ ਵੜਿੰਗ ਆਪਣੀ ਮਾੜੀਆਂ ਕਾਰਗੁਜ਼ਾਰੀਆਂ ਸਦਕਾ ਪਾਰਟੀ ਦਾ ਸਭ ਤੋਂ ਅਸਫਲ ਪ੍ਰਧਾਨ ਸਾਬਤ ਹੋਇਆ ਹੈ, ਕਿਉਂਕਿ ਉਨ੍ਹਾਂ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਲੜੀਆਂ ਗਈਆਂ ਪੰਜਾਬ ਵਿਧਾਨ ਸਭਾ ਦੀਆਂ ਜਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਸਮੇਤ ਸਮੂਹ ਪਾਰਟੀ ਉਮੀਦਵਾਰਾਂ ਦਾ ਹਾਰਨਾ, ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੇ ਅੰਦਰ ਸਰਮਨਾਕ ਹਾਰਾਂ ਅਤੇ ਪਾਰਟੀ ਦੇ ਟਕਸਾਲੀ ਆਗੂਆਂ ਵੱਲੋਂ ਪਾਰਟੀ ਨੂੰ ਛੱਡ ਕੇ ਜਾਣਾ, ਪ੍ਰਤੱਖ ਰੂਪ ਵਿੱਚ ਉਨ੍ਹਾਂ ਦੀ ਢਿੱਲੀ ਕਾਰਗੁਜ਼ਾਰੀ ਦਿਖਾਉਂਦੀ ਹੈ । ਇਸਦੇ ਨਾਲ ਹੀ ਉਨ੍ਹਾਂ ਦਾ ਲੋਕ ਸਭਾ ਹਲਕਾ ਲੁਧਿਆਣਾ ਤੋਂ ਲਗਾਤਾਰ ਗੈਰ ਹਾਜ਼ਰ ਰਹਿਣ ਸਦਕਾ ਲੁਧਿਆਣਾ ਨਿਵਾਸੀ ਆਪਣੇ ਆਪ ਨੂੰ ਸਿਆਸੀ ਤੌਰ ਤੇ ਠੱਗਿਆ ਹੋਇਆ ਮਹਿਸੂਸ ਕਰਦੇ ਹਨ। ਆਪਣੀ ਗੱਲਬਾਤ ਦੌਰਾਨ ਸ੍ਰ: ਖੁਰਾਣਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਜੇਕਰ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਹੌਂਦ ਨੂੰ ਕਾਇਮ ਰੱਖਣਾ ਹੈ ਅਤੇ ਟਕਸਾਲੀ ਕਾਂਗਰਸੀ ਆਗੂਆਂ ਦਾ ਸਤਿਕਾਰ ਬਹਾਲ ਰੱਖਣਾ ਹੈ ਤਾਂ ਫੌਰੀ ਤੌਰ ਤੇ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਫਾਰਗ ਕਰਕੇ ਕਿਸੇ ਯੋਗ ਕਾਂਗਰਸੀ ਆਗੂ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇ ਤਾਂ ਕਿ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀ ਚੋਣਾਂ ਅੰਦਰ ਕਾਂਗਰਸ ਪਾਰਟੀ ਭਾਰੀ ਜਿੱਤ ਪ੍ਰਾਪਤ ਕਰ ਸਕੇ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



