ਲੁਧਿਆਣਾ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਪਿਛਲੇ ਦਿਨੀ ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ ਇਹਨਾਂ ਚੋਣਾਂ ਦੇ ਵਿੱਚ ਸਾਡੇ ਦੇਸ਼ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਚੋਣਾਂ ਸ਼ਾਨਦਾਰ ਤਰੀਕੇ ਨਾਲ ਜਿੱਤੀਆਂ ਹਨ ਦਿੱਲੀ ਦੇ ਲੋਕਾਂ ਨੇ ਭਾਜਪਾ ਦੇ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ ਕਿਉਂਕਿ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਮਨ ਪਿਆਰਾ ਸਮਝਦੇ ਹਨ ਜਿਸ ਤਰ੍ਹਾਂ ਅੱਜ ਦਿੱਲੀ ਦੇ ਵਿੱਚ ਭਾਜਪਾ ਦੀ ਜਿੱਤ ਦਾ ਝੰਡਾ ਝੂਲਿਆ ਹੈ ਹੁਣ ਉਸ ਤੋਂ ਅਗਲੀ ਵਾਰੀ ਪੰਜਾਬ ਦੀ ਹੈ ਆਉਣ ਵਾਲੇ ਸਮੇਂ ਦੇ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਸਰਕਾਰ ਬਣਾਏਗੀ ਤੇ ਪੰਜਾਬ ਵਿੱਚ ਜੋ ਕੁਝ ਗਲਤ ਚੱਲ ਰਿਹਾ ਹੈ ਉਸ ਨੂੰ ਸੁਧਾਰ ਕੇ ਪੰਜਾਬ ਵਾਸੀਆਂ ਲਈ ਕੁਝ ਨਾ ਕੁਝ ਨਵਾਂ ਪੇਸ਼ ਕਰਕੇ ਪੰਜਾਬ ਫਿਰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕਿਸਾਨ ਮੋਰਚੇ ਦੇ ਕੌਮੀ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੇ ਕੀਤਾ। ਉਹਨੂੰ ਪੰਜਾਬ ਦੇ ਲੋਕਾਂ ਦੇ ਨਾਲ ਸਮੁੱਚੇ ਦੇਸ਼ ਵਾਸੀਆਂ ਨੂੰ ਦਿੱਲੀ ਵਿੱਚ ਭਾਜਪਾ ਦੀ ਜਿੱਤ ਦੀ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj