HOME ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ, ਮੁੱਖ ਮੰਤਰੀ...

ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ, ਮੁੱਖ ਮੰਤਰੀ ਭਗਵੰਤ ਮਾਨ ਹੀ ਹੋਣਗੇ: ਬ੍ਰਿਗੇਡੀਅਰ ਰਾਜ ਕੁਮਾਰ; ਪਿੰਡ ਬਾਗੋਵਾਲ ਵਿਖੇ ਹੋਈ ਵਿਸ਼ਾਲ ਨੁੱਕੜ ਮੀਟਿੰਗ, ਨੌਜਵਾਨਾਂ ਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ

3
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ):ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਅਜੇ ਰਸਮੀ ਬਿਗਲ ਨਹੀਂ ਵੱਜਿਆ, ਪਰ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਆਪੋ-ਆਪਣੇ ਪੱਤੇ ਖੋਲ੍ਹਣੇ ਅਤੇ ਸਰਗਰਮੀਆਂ ਤੇਜ਼ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਟਿਕਟ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਹਲਕੇ ਦੇ ਪਿੰਡ ਬਾਗੋਵਾਲ ਵਿਖੇ ਇੱਕ ਵਿਸ਼ਾਲ ਨੁੱਕੜ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਨੇ ਜਨਤਾ ਦੇ ਦਰਬਾਰ ਵਿੱਚ ਹਾਜ਼ਰੀ ਲਗਵਾ ਕੇ ਲੋਕਾਂ ਦੇ ਵਿਚਾਰ ਸੁਣੇ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦਾਅਵੇ ਨਾਲ ਆਖਿਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ, ਜਿਸ ਸਦਕਾ ਸੂਬੇ ਵਿੱਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਅਤੇ ਭਗਵੰਤ ਮਾਨ ਹੀ ਦੁਬਾਰਾ ਮੁੱਖ ਮੰਤਰੀ ਵਜੋਂ ਪੰਜਾਬ ਦੀ ਵਾਗਡੋਰ ਸੰਭਾਲਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਪਿੰਡ ਬਾਗੋਵਾਲ ਦੇ ਨਿਵਾਸੀਆਂ ਅਤੇ ਨੌਜਵਾਨਾਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਪਿੰਡ ਪਹੁੰਚਣ ‘ਤੇ ਬੈਂਡ-ਵਾਜਿਆਂ ਅਤੇ ਫੁੱਲਾਂ ਦੇ ਹਾਰ ਪਾ ਕੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਰ ਪਾਸੇ ਬ੍ਰਿਗੇਡੀਅਰ ਰਾਜ ਕੁਮਾਰ ਦੇ ਹੱਕ ਵਿੱਚ ਪੂਰਾ ਬੋਲਬਾਲਾ ਦੇਖਣ ਨੂੰ ਮਿਲਿਆ। ਪਿੰਡ ਦੇ ਲੋਕਾਂ ਅਤੇ ਮੋਹਤਬਰਾਂ ਨੇ ਉਨ੍ਹਾਂ ਨੂੰ ਖੁੱਲ੍ਹ ਕੇ ਭਰੋਸਾ ਦਿੱਤਾ ਕਿ ਜੇਕਰ ਪਾਰਟੀ ਹਾਈਕਮਾਂਡ ਤੁਹਾਡੇ ‘ਤੇ ਹੱਥ ਰੱਖਦੀ ਹੈ ਅਤੇ ਟਿਕਟ ਦਿੰਦੀ ਹੈ, ਤਾਂ ਸਮੁੱਚਾ ਪਿੰਡ ਹਰ ਕੀਮਤ ‘ਤੇ ਡਟ ਕੇ ਤੁਹਾਡਾ ਸਾਥ ਦੇਵੇਗਾ। ਸਮਾਗਮ ਦੌਰਾਨ ਪਿੰਡ ਦੇ ਬੁੱਧੀਜੀਵੀਆਂ ਨੇ ਵੀ ਆਪਣੇ ਵਿਚਾਰ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਜੰਮ ਕੇ ਸ਼ਲਾਘਾ ਕੀਤੀ। ਵਰਕਰਾਂ ਨੇ ਦੱਸਿਆ ਕਿ ਬ੍ਰਿਗੇਡੀਅਰ ਰਾਜ ਕੁਮਾਰ ਨੇ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਆਪਣੀ ਮੁਹਿੰਮ ਬੇਹੱਦ ਤੇਜ਼ ਕਰ ਦਿੱਤੀ ਹੈ ਅਤੇ ਉਹ ਹਰ ਪਿੰਡ-ਪਿੰਡ, ਘਰ-ਘਰ ਜਾ ਕੇ ਨੁੱਕੜ ਮੀਟਿੰਗਾਂ ਰਾਹੀਂ ਵੱਡੇ ਪੱਧਰ ‘ਤੇ ਲੋਕਾਂ ਨਾਲ ਸਿੱਧਾ ਮਿਲਵਰਤਨ ਵਧਾ ਰਹੇ ਹਨ ਅਤੇ ਲੋਕਾਂ ਨੂੰ ਸਿਆਸੀ ਤੌਰ ‘ਤੇ ਜਾਗਰੂਕ ਕਰ ਰਹੇ ਹਨ। ਇਸ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਮੀਟਿੰਗ ਮੌਕੇ ਨਰੇਸ਼ ਕੁਮਾਰ, ਅਵਿਨਾਸ਼ ਰਾਏ, ਸੁਖਦੇਵ ਖੇਪੜ (ਸਾਬਕਾ ਸਰਪੰਚ), ਬਲਰਾਮ ਬਜਾੜ, ਧਣੀ ਰਾਮ, ਮਾਸਟਰ ਮਹਿੰਦਰ ਪਾਲ, ਰਾਮ ਸ਼ਾਹ, ਪ੍ਰਧਾਨ ਕਾਲਾ ਚੌਧਰੀ, ਰਾਜ ਬਰਾੜ, ਕਾਬੁਲ ਚੇਚੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਪਿੰਡ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਅਖੀਰ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੁਦਰਤ – ਪ੍ਰੇਮੀ ਮਾਸਟਰ ਸੰਜੀਵ ਧਰਮਾਣੀ ਦੇ ਸੰਨ 1995 ਤੋਂ ਹੁਣ ਤੱਕ ਵਾਤਾਵਰਨ ਸੰਭਾਲ਼ ਦੇ ਲਈ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਦੇ ਕੰਮ …..
Next articleਵਰਤੋਂ ਤੋਂ ਬਾਹਰ ਤਾਰਾਂ ਬਣੀਆਂ ਹਾਦਸਿਆਂ ਦਾ ਸੱਦਾ, ਕਲੱਬ ਨੇ ਚੁੱਕਿਆ ਮੁੱਦਾ