ਕਪੂਰਥਲਾ (ਕੌੜਾ ) – ਪਿਛਲੇ ਦਿਨੀਂ ਰੇਲ ਕੋਚ ਫੈਕਟਰੀ ਦੇ ਸਾਹਮਣੇ ਝੁੱਗੀਆਂ ਨੂੰ ਅਚਾਨਕ ਲੱਗੀ ਅੱਗ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਜਿਥੇ ਵੱਖ ਵੱਖ ਸਮਾਜ ਸੇਵੀ, ਧਾਰਮਿਕ ਤੇ ਐਨ ਜੀ ਓ ਸੰਸਥਾਵਾਂ ਅੱਗੇ ਆ ਰਹੀਆਂ ਹਨ। ਉਥੇ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਇਸ ਸਮੇਂ ਇਨ੍ਹਾਂ ਬੇਘਰ ਹੋਏ ਪਰਵਾਸੀ ਮਜ਼ਦੂਰਾਂ ਨੂੰ ਤਿੰਨੇ ਸਮੇਂ ਪੂਰਨ ਲੰਗਰ ਛਕਾ ਰਹੀ ਹੈ। ਉੱਥੇ ਹੀ ਗੁਰਦੁਆਰਾ ਕਮੇਟੀ ਦੇ ਆਗੂਆਂ ਭਾਈ ਉੱਜਲ ਸਿੰਘ ,ਭਾਈ ਮਨਦੀਪ ਸਿੰਘ ,ਭਾਈ ਜਗੀਰ ਸਿੰਘ ਆਦਿ ਨੇ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਸੰਸਥਾਵਾਂ ਤੋਂ ਮੰਗ ਕੀਤੀ ਹੈ ਕਿ ਉਕਤ ਪੀਡ਼ਤ ਪਰਵਾਸੀ ਮਜ਼ਦੂਰਾਂ ਲਈ ਸਮੂਹ ਸਮਾਜ ਸੇਵੀ ਧਾਰਮਿਕ ਤੇ ਐਨਜੀਓ ਸੰਸਥਾਵਾਂ ਪੀਣ ਵਾਲੇ ਪਾਣੀ ਲਈ ਹੈਂਡ ਪੰਪ ਜਾਂ ਕਿਸੇ ਹੋਰ ਵਸੀਲੇ ਦਾ ਖਾਸ ਪ੍ਰਬੰਧ ਕਰਨ ਤਾਂ ਕਿ ਗਰਮੀ ਦੇ ਵਧਦੇ ਪ੍ਰਕੋਪ ਕਾਰਨ ਉਕਤ ਪਰਵਾਸੀ ਮਜ਼ਦੂਰਾਂ ਨੂੰ ਪਾਣੀ ਲਈ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।
ਉਕਤ ਆਗੂਆਂ ਨੇ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਦੇ ਲਈ ਇਕ ਹੈਂਡ ਪੰਪ ਹੈ। ਜੋ ਕਿਸੇ ਕਾਰਨ ਕਰਕੇ ਖ਼ਰਾਬ ਹੈ । ਪ੍ਰੰਤੂ ਇਸ ਅੱਗ ਲੱਗਣ ਦੀ ਘਟਨਾ ਨਾਲ ਜਿਥੇ ਗਰਮੀ ਦੇ ਵਧਦੇ ਪ੍ਰਕੋਪ ਦੇ ਚੱਲਦੇ ਪਰਵਾਸੀ ਮਜ਼ਦੂਰਾਂ ਨੂੰ ਪਾਣੀ ਲਈ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ । ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਨੂੰ ਉਕਤ ਆਗੂਆਂ ਨੇ ਅਪੀਲ ਕੀਤੀ ਹੈ ਕਿ ਜਿੱਥੇ ਸਮਾਜ ਸੇਵੀ ਸੰਸਥਾਵਾਂ ਤੇ ਦਾਨੀ ਸੱਜਣ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਦਾਨ ਵਜੋਂ ਕੱਪੜੇ ਭਾਂਡੇ ਤੇ ਹੋਰ ਚੀਜ਼ਾਂ ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਇਸ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ ਤਾਂ ਜੋ ਇਸ ਔਖੀ ਘੜੀ ਵਿੱਚ ਇਹਨਾਂ ਪ੍ਰਵਾਸੀ ਮਜ਼ਦੂਰਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਸਕੇ।