ਐੱਨਆੲੀਏ ਨੇ ਅੰਮ੍ਰਿਤਸਰ ਦੇ ਦੋ ਭਰਾਵਾਂ ਦੀ ਜਾਇਦਾਦ ਕੁਰਕ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ) : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੇ ਅਤਿਵਾਦ ਦੇ ਮਾਮਲੇ ਵਿੱਚ ਮੁਲਜ਼ਮ ਦੋ ਭਰਾਵਾਂ ਦੇ ਘਰ ਨੂੰ ਕੁਰਕ ਕਰ ਲਿਆ ਹੈ। ਇਹ ਮਾਮਲਾ ਪਾਕਿਸਤਾਨ ਤੋਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਨਾਰਕੋ ਟੈਰਰ ਮਾਡਿਊਲ ਦੁਆਰਾ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ। ਦੋਵੇਂ ਭਰਾਵਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਸਿੰਘ ਅਤੇ ਮਨਿੰਦਰ ਸਿੰਘ ਉਰਫ਼ ਮਨੀ ਦੀ ਰਿਹਾਇਸ਼ੀ ਜਾਇਦਾਦ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 25 (1) ਦੇ ਤਹਿਤ ਅਤਿਵਾਦ ਦੀ ਕਮਾਈ ਵਜੋਂ ਕੁਰਕ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਵਾਂ ਨੂੰ ਪਹਿਲਾਂ ਐੱਨਆਈਏ ਦੁਆਰਾ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸਰਹੱਦ ਪਾਰ ਤੋਂ ਦਰਾਮਦ ਕੀਤੇ ਨਮਕ ਦੇ ਓਹਲੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਤਸਕਰੀ ਕੀਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਕਮਾਈ ਪੰਜਾਬ ਵਿੱਚ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਲਈ ਵਰਤੀ ਜਾ ਰਹੀ ਸੀ। ਇਸ ਤੋਂ ਇਲਾਵਾ ਕਸ਼ਮੀਰ ਘਾਟੀ ਵਿੱਚ ਹਿਜ਼ਬ-ਉਲ-ਮੁਜਾਹਿਦੀਨ ਦੇ ਅਤਿਵਾਦੀਆਂ ਨੂੰ ਫੰਡ ਦਿੱਤਾ ਜ ਰਿਹਾ ਸੀ। ੲੇਜੰਸੀ ਵੱਲੋਂ ਇਸ ਤੋਂ ਪਹਿਲਾਂ 60 ਕਨਾਲ 10 ਮਰਲੇ ਜ਼ਮੀਨ, 6 ਵਾਹਨ ਅਤੇ 6,35,000 ਰੁਪਏ ਵੀ ਜ਼ਬਤ ਕੀਤੇ ਗਏ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਗਰੂਰ ’ਚ ਅਧਿਆਪਕਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ 8736 ਅਧਿਆਪਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ
Next articleਮੁਹਾਲੀ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮਰ ਕੈਂਪ ਦਾ ਦੌਰਾ ਕਰਕੇ ਬੱਚਿਆਂ ਨਾਲ ਗੱਲਬਾਤ ਕੀਤੀ